05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਸਵੰਤ ਸਿੰਘ ਧਾਲੀਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ

ਰਾਏਕੋਟ, 4 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਵੱਡੇ ਪੱਧਰ ’ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਹਾਈਕਮਾਂਡ ਵਲੋਂ ਜਸਵੰਤ ਸਿੰਘ ਧਾਲੀਆਂ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਸਿੰਘ ਧਾਲੀਆਂ 05-11-2026
ਰਾਏਕੋਟ, 4 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਵੱਡੇ ਪੱਧਰ ’ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਹਾਈਕਮਾਂਡ ਵਲੋਂ ਜਸਵੰਤ ਸਿੰਘ ਧਾਲੀਆਂ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਰਾਏਕੋਟ ਸਮੇਤ ਸਮੁੱਚੇ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਨਿਯੁਕਤੀ ’ਤੇ ਜਗਰੂਪ ਸਿੰਘ ਖ਼ਾਲਸਾ ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਰਾਏਕੋਟ ਨੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਸਿੰਘ ਧਾਲੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਧਾਲੀਆਂ ਇਕ ਮਿਹਨਤੀ ਤੇ ਸਮਰਪਿਤ ਵਰਕਰ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ ਦਾ ਹੀ ਫ਼ਲ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ, ਪੰਜਾਬੀਅਤ ਅਤੇ ਪੰਥਕ ਕਦਰਾਂ-ਕੀਮਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਪੰਜਾਬ ਦੇ ਹਰ ਹਲਕੇ ਵਿਚ ਹੋਰ ਮਜ਼ਬੂਤ ਹੋ ਕੇ ਉਭਰੇਗੀ। ਇਸ ਮੌਕੇ ਜਸਵੰਤ ਸਿੰਘ ਧਾਲੀਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਜ਼ਿਲ੍ਹੇ ਭਰ ਵਿਚ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। 04Jag25
ਪਿਛਲੀ ਖ਼ਬਰ ਹਲਕਾ ਦਾਖਾ ’ਚ ਮਾਰੂ ਨਸ਼ਿਆਂ ਦਾ ਪ੍ਰਕੋਪ, ਨਸ਼ੇ ਸਕੂਲ-ਕਾਲਜਾਂ ਦੀਆਂ ਬਰੂਹਾਂ ’ਤੇ ਪੁੱਜੇ- ਦਿਓਲ ਅਗਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ’ਚ ਸਲਾਨਾ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।