ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਖਿਡਾਰਨਾਂ ਨੇ ਅੰਤਰ-ਕਾਲਜ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਚੌਂਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਲਜ ਦੀਆਂ ਖਿਡਾਰਨਾਂ ਨੇ ਯੂਨੀਵਰਸਿਟੀ ਦੇ ਅੰਤਰ ਕਾਲਜ ਵੱਖ-ਵੱਖ ਮੁਕਾਬਲਿਆਂ ਵਿਚ ਭਾਗੀਦਾਰੀ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀ ਹੋਏੇ ਅੰਤਰ ਕਾਲਜ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ।
ਚੌਂਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਲਜ ਦੀਆਂ ਖਿਡਾਰਨਾਂ ਨੇ ਯੂਨੀਵਰਸਿਟੀ ਦੇ ਅੰਤਰ ਕਾਲਜ ਵੱਖ-ਵੱਖ ਮੁਕਾਬਲਿਆਂ ਵਿਚ ਭਾਗੀਦਾਰੀ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀ ਹੋਏੇ ਅੰਤਰ ਕਾਲਜ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆ ਂ ਦੱਸਿਆ ਕਿ ਖਿਡਾਰਨ ਗੁਰਲੀਨ ਕੌਰ ਅਤ ਦੀਕਸ਼ਾ ਨੇ ਵੇਟ ਲਿਫ਼ਟਿੰਗ ਦੀ 86 ਕਿੱਲੋ ਕੈਟੇਗਰੀ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਮਗੇ ਹਾਸਲ ਕੀਤੇ। ਖਿਡਾਰਨ ਸੁਮਿਤ ਨੇ 69 ਕਿੱਲੋ ਕੈਟੇਗਰੀ ਦੂਸਰਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਮਗਾ ਹਾਸਲ ਕੀਤਾ । ਖਿਡਾਰਨ ਬਚਿੱਤਰਾ ਘੋਸ਼ ਨੇ 74 ਕਿੱਲੋ ਕੈਟੇਗਰੀ ਵਿਚ ਚੌਥਾ ਦਰਜਾ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰਨਾਂ ਨੇ ਅਣਥੱਕ ਮਿਹਨਤ ਤੇ ਲਗਨ ਸਦਕਾ ਇਹ ਬੁਲੰਦ ਮੁਕਾਮ ਹਾਸਲ ਕਰਦਿਆਂ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹੋ ਜਿਹੀਆਂ ਪ੍ਰਾਪਤੀਆਂ ਭਵਿੱਖ ਵਿਚ ਹੋਰ ਖਿਡਾਰਨਾਂ ਦੇ ਮਨੋਬਲ ਵਿਚ ਵਾਧਾ ਕਰਦੀਆਂ ਹਨ। ਉਨ੍ਹਾਂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਹੋਰ ਵਧੇਰੇ ਲਗਨ ਤਹਿਤ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਹੱਲਾਸ਼ੇਰੀ ਦਿੱਤੀ।