ਪਿੰਡ ਪੋਨਾ ਵਿਖੇ ਵਿਧਾਇਕਾ ਬੀਬੀ ਮਾਣੂੰਕੇ ਦੇ ਦਿਸ਼ਾਂ ਨਿਰਦੇਸ ਤਹਿਤ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ
ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਪੋਨਾ ਵਿਖੇ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਦਿਸ਼ਾਂ ਨਿਰਦੇਸ ਤਹਿਤ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਰਪੰਚ ਜਗਤਾਰ ਸਿੰਘ ਰਸੂਲਪੁਰ ਤੇ ਚੇਅਰਮੈਨ ਕੁਲਦੀਪ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਸੈਮੀਨਾਰ ਵਿਚ ਪਹੁੰਚੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ।
ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਪੋਨਾ ਵਿਖੇ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਦਿਸ਼ਾਂ ਨਿਰਦੇਸ ਤਹਿਤ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਰਪੰਚ ਜਗਤਾਰ ਸਿੰਘ ਰਸੂਲਪੁਰ ਤੇ ਚੇਅਰਮੈਨ ਕੁਲਦੀਪ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਸੈਮੀਨਾਰ ਵਿਚ ਪਹੁੰਚੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਸਰਪੰਚ ਜਗਤਾਰ ਸਿੰਘ ਰਸੂਲਪੁਰ ਤੇ ਚੇਅਰਮੈਨ ਕੁਲਦੀਪ ਸਿੰਘ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹੀਂ ਡੱਕਿਆ ਤੇ ਉਨ੍ਹਾਂ ਦੇ ਘਰਾਂ ਤੇ ਬਲਡੋਜ਼ਰ ਚਲਾਏ ਗਏ ਤੇ ਨਾਲ ਹੀ ਨਸ਼ਾ ਕਰ ਰਹੇ ਨੌਜਵਾਨਾਂ ਨੂੰ ਨਸ਼ਾ ਛਡਾਉਣ ਲਈ ਨਸ਼ਾ ਛਡਾਊ ਕੇਂਦਰਾਂ ਵਿਚ ਇਲਾਜ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਕੋਈ ਪਿੰਡਾਂ ਵਿਚ ਚਿੱਟੇ ਵਰਗਾ ਕੋਹੜ ਵੇਚਦਾ ਹੈ। ਉਸ ਦੀ ਜਾਣਕਾਰੀ ਦਿੱਤੀ ਜਾਵੇ ਤੇ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤੇ ਨਸ਼ਾ ਵੇਚਣ ਵਾਲੇ ਨੂੰ ਪੁਲਿਸ ਹਵਾਲੇ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਨਸ਼ਿਆਂ ਖ਼ਿਲਾਫ਼ ਹਨ ਤੇ ਨਸ਼ੇ ਵੇਚਣ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ‘ਆਪ’ ਆਗੂ ਤੇਜਿੰਦਰ ਸਿੰਘ ਪੋਨਾ, ਪੰਚ ਬਹਾਦਰਵੀਰ ਸਿੰਘ, ਪੰਚ ਲੱਕੀ ਪੰਡਿਤ, ਪੰਚ ਗੁਰਪ੍ਰੀਤ ਸਿੰਘ, ਪੰਚ ਹਰਦੀਪ ਸਿੰਘ, ਪੰਡਿਤ ਉਮ ਪ੍ਰਕਾਸ਼, ਨੰਬਰਦਾਰ ਰਾਜਵਿੰਦਰ ਸਿੰਘ, ਯੂਥ ਆਗੂ ਸ਼ਿਵ ਕੁਮਾਰ ਪੋਨਾ, ਚੌਕੀਦਾਰ ਮੁਖਤਿਆਰ ਸਿੰਘ, ਅਜੈਬ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।