11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 16 ਨੂੰ ਜਗਰਾਉਂ ’ਚ ਕੀਤੀ ਜਾਵੇਗੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ

ਜਗਰਾਉਂ, 10 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਜਗਰਾਉਂ ਵਿਚ ਪਾਰਟੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਨੂੰ ਲੈ ਕੇ ਪਿੰਡ-ਪਿੰਡ ਬੀਬੀਆਂ ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 11-11-2026
ਜਗਰਾਉਂ, 10 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਜਗਰਾਉਂ ਵਿਚ ਪਾਰਟੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਨੂੰ ਲੈ ਕੇ ਪਿੰਡ-ਪਿੰਡ ਬੀਬੀਆਂ ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ ਸਾਬਕਾ ਵਿਧਾਇਕ ਤੇ ਰਣਵੀਰ ਕੌਰ ਕਲੇਰ ਵਲੋਂ ਸਬ-ਅਰਬਨ ਸਰਕਲ ਜਗਰਾਉਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਹ ਦੌਰਾ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ ਦੀ ਅਗਵਾਈ ਹੇਠ ਕੀਤਾ ਗਿਆ।ਇਸ ਦੌਰਾਨ ਐੱਸ. ਆਰ. ਕਲੇਰ ਤੇ ਰਣਵੀਰ ਕੌਰ ਕਲੇਰ ਵਲੋਂ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਬੀਬੀਆਂ ਨਾਲ ਰਾਬਤਾ ਕਰਦਿਆਂ 16 ਨਵੰਬਰ ਨੂੰ ਹੋਣ ਵਾਲੀ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਸਮੂਹ ਬੀਬੀਆਂ ਅਤੇ ਪਾਰਟੀ ਵਰਕਰਾਂ ਨੂੰ 16 ਨਵੰਬਰ ਨੂੰ ਸਨੇਹਮੋਹਨ ਹੋਟਲ, ਲੁਧਿਆਣਾ ਰੋਡ, ਜਗਰਾਉਂ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਸਮੂਹ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਰੈਲੀ ’ਚ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ। ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਇਸਤਰੀ ਵਿੰਗ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ, ਬਲਰਾਜ ਸਿੰਘ ਗਰੇਵਾਲ, ਜਗਰੂਪ ਸਿੰਘ ਕੋਠੇ ਅੱਠ ਚੱਕ ਤੇ ਪਾਰਟੀ ਦੇ ਅਹੁਦੇਦਾਰ, ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਜੇਵੀਅਰ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗਿਆਨੀ ਦਵਿੰਦਰ ਸਿੰਘ ਭਨੋਹੜ ਨੂੰ ਸਦਮਾ , ਪੁੱਤਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।