12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 16 ਨੂੰ ਹੋ ਰਹੀ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਪ੍ਰਤੀ ਔਰਤਾਂ ’ਚ ਭਾਰੀ ਉਤਸ਼ਾਹ- ਕਲੇਰ

ਹਠੂਰ, 11 ਨਵੰਬਰ (ਜਸਵਿੰਦਰ ਸਿੰਘ ਛਿੰਦਾ)- 16 ਨਵੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਨਾਲ ਹੋਣ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ. ਆਰ.

ਅਜੀਤ ਡੈਸਕ 12-11-2026
ਹਠੂਰ, 11 ਨਵੰਬਰ (ਜਸਵਿੰਦਰ ਸਿੰਘ ਛਿੰਦਾ)- 16 ਨਵੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਨਾਲ ਹੋਣ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ ਅਤੇ ਉਨ੍ਹਾਂ ਦੀ ਧਰਮਪਤਨੀ ਰਣਵੀਰ ਕੌਰ ਕਲੇਰ ਵਲੋਂ ਜਗਰਾਉਂ ਹਲਕੇ ’ਚ ਔਰਤਾਂ ਦੀ ਵੱਡੀ ਸ਼ਮੂਲੀਅਤ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪਾਰਟੀ ਆਗੂਆਂ, ਵਰਕਰਾਂ ਤੇ ਬੀਬੀਆਂ ਨਾਲ ਰਾਬਤੇ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਉਨ੍ਹਾਂ ਵਲੋਂ ਪੰਥਕ ਪਿੰਡ ਚੀਮਾ ਵਿਖੇ ਸਰਕਲ ਮੱਲ੍ਹਾ ਦੇ ਪ੍ਰਧਾਨ, ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਤੇ ਸਰਪੰਚ ਬੀਬੀ ਜਗਦੀਸ਼ ਕੌਰ ਦੇ ਗ੍ਰਹਿ ਵਿਖੇ ਔਰਤਾਂ ਦੇ ਭਰਵੇਂ ਇਕੱਠ ਨੂੰ ਮਿਲ ਕੇ 16 ਨਵੰਬਰ ਨੂੰ ਸਵੇਰੇ 10 ਵਜੇ ਸਨੇਹਮੋਹਨ ਹੋਟਲ ਲੁਧਿਆਣਾ ਰੋਡ ਸਥਾਨ ਜਗਰਾਉਂ ਵਿਖੇ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਹਲਕਾ ਇੰਚਾਰਜ ਐੱਸ. ਆਰ. ਕਲੇਰ ਤੇ ਰਣਵੀਰ ਕੌਰ ਕਲੇਰ ਵਲੋਂ ਇਸ ਮੌਕੇ ਕਿਹਾ ਕਿ ਜਗਰਾਉਂ ਵਿਖੇ ਹੋ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਪਿੰਡ-ਪਿੰਡ ਬੀਬੀਆਂ ’ਚ ਭਾਰੀ ਉਤਸ਼ਾਹ ਹੈ। ਸਰਪੰਚ ਬੀਬੀ ਜਗਦੀਸ਼ ਕੌਰ ਚੀਮਾ ਤੇ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਨੇ ਬੀਬੀਆਂ ਵਲੋਂ ਰੈਲੀ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਦੇ ਇਸਤਰੀ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ, ਪ੍ਰਧਾਨ ਪਰਮਿੰਦਰ ਕੌਰ ਕੋਠੇ ਜੀਵੇ, ਸਰਪੰਚ ਜਗਦੀਸ਼ ਕੌਰ, ਜਸਵੀਰ ਕੌਰ, ਕਮਲਜੀਤ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਨਰਿੰਦਰ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ ਅੱਜ ਤੋਂ ਅਗਲੀ ਖ਼ਬਰ ਆਨਲਾਈਨ ਚਲਾਨਾਂ ਦੀ ਆੜ ਹੇਠ ਵਾਹਨ ਚਾਲਕਾਂ ਦੀ ਲੁੱਟ ਬੰਦ ਹੋਵੇ- ਲਾਭ ਚੰਦ, ਗਗਨਦੀਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।