ਮਾਰਕੀਟ ਕਮੇਟੀ ਨੇ ਪੀੜਤ ਪਰਿਵਾਰ ਨੂੰ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ
ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਮਾਰਕੀਟ ਕਮੇਟੀ ਜਗਰਾਉਂ ਵਲੋਂ ਹਾਦਸੇ ਦੇ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤਾ ਗਿਆ।
ਅਜੀਤ ਡੈਸਕ
13-11-2026