14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਬਾਲ ਦਿਵਸ ਮਨਾਇਆ

ਹਠੂਰ, 14 ਨਵੰਬਰ (ਜਸਵਿੰਦਰ ਸਿੰਘ ਛਿੰਦਾ) ਬੀ. ਬੀ.

ਅਜੀਤ ਡੈਸਕ 15-11-2026
ਹਠੂਰ, 14 ਨਵੰਬਰ (ਜਸਵਿੰਦਰ ਸਿੰਘ ਛਿੰਦਾ) ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਪ੍ਰਿੰਸੀਪਲ ਸ੍ਰੀਮਤੀ ਵਿਮਲ ਚੰਡੋਕ ਦੀ ਦੇਖਰੇਖ ਹੇਠ ਬੱਚਿਆਂ ਦਾ ਤਿਉਹਾਰ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਰੰਗ ਬਰੰਗੀਆਂ ਪੁਸ਼ਾਕਾਂ ਪਹਿਣ ਕੇ ਸਮੂਲੀਅਤ ਕੀਤੀ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਡਾਂਸ, ਭਾਸ਼ਣ ਤੇ ਲਘੂ ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕਰਕੇ ਸਭ ਦੇ ਮਨ ਮੋਹ ਲਏ। ਪ੍ਰੋਗਰਾਮ ਨੂੰ ਹੋਰ ਚਾਰ ਚੰਨ ਲਾਉਣ ਲਈ ਵਿਦਿਆਰਥੀਆਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਜਿਸ ਵਿਚ ਬੱਚਿਆਂ ਨੇ ਚਾਂਈਂ-ਚਾਂਈਂ ਭਾਗ ਲਿਆ ਤੇ ਖੂਬ ਮਸਤੀ ਕੀਤੀ। ਉਪਰੰਤ ਬੱਚਿਆਂ ਨੂੰ ਚਾਕਲੇਟ ਤੇ ਟਾਫ਼ੀਆਂ ਵੰਡੀਆਂ ਗਈਆਂ। ਸਕੂਲ ਮੈਨੇਜ਼ਮੈਂਟ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਪ੍ਰਿੰਸੀਪਲ ਸ੍ਰੀਮਤੀ ਵਿਮਲ ਚੰਡੋਕ ਨੇ ਬੱਚਿਆਂ ਨੂੰ ਇਸ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਬਾਲ ਦਿਵਸ ਦੀ ਮਹੱਤਤਾ ਤੇ ਇਤਿਹਾਸ ਤੋਂ ਜਾਣੂੰ ਕਰਵਾਇਆ। ਉਨ੍ਹਾਂ ਨੇ ਸਕੂਲ ਪ੍ਰਬੰਧਕ ਕਮੇਟੀ ਦਾ ਅਜਿਹੇ ਉਪਰਾਲੇ ਕਰਨ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀ ਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸਕੱਤਰ ਅੰਜ਼ੂ ਬਾਲਾ ਅਤੇ ਗਗਨਦੀਪ ਬਾਵਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਐੱਮ.ਐੱਲ ਨਰਸਿੰਗ ਕਾਲਜ ਭਨੋਹੜ ਬੀ.ਐੱਸ.ਸੀ ਨਰਸਿੰਗ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਸਾਈਕਲ ਯਾਤਰਾ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ- ਭੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।