14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂ ਨਾਨਕ ਸਕੂਲ ਮੁੱਲਾਂਪੁਰ ’ਚ ਵਿਦਿਆਰਥੀਆਂ ਬਾਲ ਦਿਵਸ ਮਨਾਇਆ

ਮੁੱਲਾਂਪੁਰ–ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸੀ. ਬੀ.

ਅਜੀਤ ਡੈਸਕ 15-11-2026
ਮੁੱਲਾਂਪੁਰ–ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸੀ.ਬੀ.ਐੱਸ.ਈ ਬੋਰਡ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਨਾਲ ਰਲ ਕੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਸਮੇਂ ਬੱਚੇ ਰੰਗ ਬਿਰੰਗੇ ਪਹਿਰਾਵੇ ਵਿਚ ਸਜ ਕੇ ਆਏ ਸਨ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਡਾਂਸ ਨਾਲ ਕੀਤੀ। ਨਾਟਕ, ਕੋਰੀਓਗ੍ਰਾਫੀ, ਸਕਿੱਟ ਕਈ ਹੋਰ ਪੇਸ਼ਕਾਰੀਆ ਬਾਅਦ ਲੜਕਿਆਂ ਵਲੋਂ ਭੰਗੜਾ ਅਤੇ ਲੜਕੀਆਂ ਵਲੋਂ ਗਿੱਧੇ ਦਾ ਚੰਗਾ ਰੰਗ ਬੰਨ੍ਹਿਆ। ਵਿਦਿਆਰਥੀਆਂ ਵਿਚਕਾਰ ਰੰਗੋਲੀ, ਰਸੋਈ ਕਲਾ, ਪੋਸਟਰ ਮੇਕਿੰਗ, ਹੋਰ ਸਿਰਜਨਾਤਮਕ ਅਤੇ ਰਚਨਾਤਮਕ ਮੁਕਾਬਲੇ ਕਰਵਾਏ ਗਏ । ਸਕੂਲ ਦੇ ਪ੍ਰਬੰਧਕੀ ਪ੍ਰਧਾਨ ਪ੍ਰਧਾਨ ਡਾ: ਰਾਜਪਾਲ ਸਿੰਘ ਗਰੇਵਾਲ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਸੁਪਨਿਆ ਵਾਲੇ ਭਾਰਤ ਲਈ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉੁਨ੍ਹਾਂ ਕਿਹਾ ਕਿ ਹਰ ਦੇਸ਼ ਦੇ ਬੱਚੇ ਰਾਸ਼ਟਰ ਦਾ ਨੀਂਹ ਪੱਥਰ ਹੁੰਦੇ ਹਨ, ਕਿਉਂਕਿ ਦੇਸ਼ ਦਾ ਵਿਕਾਸ ਅਤੇ ਤਰੱਕੀ ਉਨ੍ਹਾਂ ਦੇ ਹੱਥ ਹੈ। ਬਾਲ ਦਿਵਸ ਮੌਕੇ ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਸਮੇਂ ਸਕੂਲ ਦੇ ਪ੍ਰਬੰਧਕੀ ਪ੍ਰਧਾਨ ਡਾ: ਰਾਜਪਾਲ ਸਿੰਘ ਗਰੇਵਾਲ, ਮੈਡਮ ਜਸਵੀਰ ਕੌਰ ਗਰੇਵਾਲ, ਜਯੋਤਸਨਾ ਗੁਪਤਾ, ਭੁਪਿੰਦਰ ਕੌਰ, ਮਨਦੀਪ ਸਿੰਘ, ਐਕਟੀਵਿਟੀ ਇੰਚਾਰਜ ਨਵਦੀਪ ਕੇ ਬਾਠ, ਹੋਰ ਮੌਜੂਦ ਰਹੇ। 14Jag06
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ- ਬਾਬਾ ਸਰਬਜੋਤ ਸਿੰਘ ਡਾਂਗੋਂ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਬੇਟ ਇਲਾਕੇ ’ਚ ਚਿੱਟੇ ਅਤੇ ਚਿੱਟੇ ਰੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।