ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਜਗਰਾਉਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ।
ਨ
ਨਗਰ ਕੀਰਤਨ ਦੌਰਾਨ ਹਾਜ਼ਰੀਆਂ ਭਰਨ ਸਮੇਂ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਭਾਈ ਗੁਰਚਰਨ ਸਿੰਘ ਗਰੇਵਾਲ, ਐੱਸ.ਆਰ. ਕਲੇਰ ਤੇ ਹੋਰ ਸੰਗਤਾਂ। ਤਸਵੀਰ: ਭੁਪਿੰਦਰ ਸਿੰਘ ਮੁਰਲੀ
22-11-2026
ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਜਗਰਾਉਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਲੋਂ ਸ਼ਹਿਰ ਦੀ ਪਰਿਕਰਮਾ ਦੌਰਾਨ ਵੱਖ-ਵੱਖ ਚੌਂਕਾਂ ਅਤੇ ਬਾਜ਼ਾਰਾਂ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਵਾ ਰਹੇ ਸਨ। ਇਸ ਮੌਕੇ ਪੁਲਿਸ ਬੈਂਡ ਵੱਲੋਂ ਝਾਂਸੀ ਰਾਣੀ ਚੌਂਕ ਜਗਰਾਉਂ ਵਿਖੇ ਗੁਰੂ ਸਾਹਿਬ ਨੂੰ ਸਲਾਮੀ ਭੇਟ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ, ਖ਼ਾਲਸਾ ਏਡ ਦੇ ਸੇਵਾਦਾਰਾਂ ਅਤੇ ਹੋਰ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ। ਇਸ ਦੌਰਾਨ ਥਾਂ-ਥਾਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਭਾਈ ਗੁਰਚਰਨ ਸਿੰਘ ਗਰੇਵਾਲ, ਐੱਸ.ਆਰ ਕਲੇਰ, ਕਮਲਜੀਤ ਸਿੰਘ ਮੱਲ੍ਹਾ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰੋਫੈਸਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਡਾ: ਰਾਜਿੰਦਰ ਸ਼ਰਮਾ, ਪ੍ਰਧਾਨ ਕੰਵਰਪਾਲ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਕੌਂਸਲਰ ਕਰਮਜੀਤ ਸਿੰਘ ਕ ੈਂਥ, ਪ੍ਰਧਾਨ ਹਰਵਿੰਦਰ ਸਿੰਘ ਚਾਵਲਾ, ਮੈਨੇਜਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਖਚੈਨ ਸਿੰਘ ਅਵਤਾਰ ਸਿੰਘ ਮਿਗਲਾਨੀ, ਜਗਜੀਤ ਸਿੰਘ ਸੋਨੀ, ਭੁਪਿੰਦਰ ਸਿੰਘ, ਤਰਨਪ੍ਰੀਤ ਸਿੰਘ ਖ਼ਾਲਸਾ, ਉਪਿੰਦਰ ਸਿੰਘ ਸੋਨੀ, ਪ੍ਰਦੀਪ ਸਿੰਘ ਨਾਗੀ, ਹਰਿੰਦਰ ਸਿੰਘ ਹਿੰਦੀ, ਗੁਰਸ਼ਰਨ ਸਿੰਘ ਮਿਗਲਾਨੀ, ਗੁਰਦੀਪ ਸਿੰਘ ਦੁੱਗਾ, ਜਗਦੀਸ਼ ਸਿੰਘ ਭੋਲਾ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸਾਜਨ ਮਲਹੋਤਰਾ, ਪ੍ਰੋਫੈਸਰ ਮਿੰਦਰ ਸਿੰਘ ਜੱਸਲ, ਹਰਜਿੰਦਰ ਸਿੰਘ, ਰਮੇਸ਼ ਸਿੰਘ ਮਿਗਲਾਨੀ, ਦੀਪ ਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਸੁਖਵਿੰਦਰ ਸਿੰਘ, ਧਰਮਪ੍ਰੀਤ ਸਿੰਘ, ਭਾਗ ਸਿੰਘ, ਸੋਨੂੰ ਮਿਗਲਾਨੀ, ਗੁਰਵਿੰਦਰ ਸਿੰਘ ਸਿੱਧੂ, ਕਮਲਪਾਲ ਸਿੰਘ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।