22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸ ਦੇ ਵੱਡੇ ਆਗੂਆਂ ਦੇ ਥਾਪੜਾ ਮਿਲਣ ’ਤੇ ਸੁਖਵਿੰਦਰ ਸਿੰਘ ਸਿੱਧੂ ਨੇ ਹਲਕਾ ਜਗਰਾਉਂ ਤੋਂ ਚੋਣ ਸਰਗਰਮੀਆਂ ਆਰੰਭੀਆਂ

ਜਗਰਾਉਂ, 21 ਨਵੰਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੇ ਕਾਂਗਰਸੀ ਨੌਜਵਾਨ ਆਗੂ ਸੁਖਵਿੰਦਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਦਿੱਲੀ ਕਾਂਗਰਸ ਹਾਈਕਮਾਨ ਦੇ ਸੀਨੀਅਰ ਆਗੂ ਪਵਨ ਖੇੜਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਸਿਆਸੀ ਥਾਪੜਾ ਲੈਣ ਤੋਂ ਬਾਅਦ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸਦੇ ਤਹਿਤ ਸੁਖਵਿੰਦਰ ਸਿੰਘ ਸਿੱਧੂ ਨੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਪਿੰਡ ਗੁਰੂਸਰ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ।

ਵਿਧਾਨ ਸਭਾ ਹਲਕਾ ਜਗਰਾਉਂ ਤੋਂ ਨੌਜਵਾਨ ਆਗੂ ਸੁਖਵਿੰਦਰ ਸਿੰਘ ਸਿੱਧੂ ਕਾਂਗਰਸੀ ਆਗੂਆਂ ਸਮੇਤ ਪਿੰਡ ਗੁਰੂਸਰ ਤੋਂ ਆਪਣੇ ਮੁਹਿੰਮ ਦਾ ਆਗਾਜ਼ ਕਰਨ ਸਮੇਂ। ਅਜੀਤ ਤਸਵੀਰ 22-11-2026
ਜਗਰਾਉਂ, 21 ਨਵੰਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੇ ਕਾਂਗਰਸੀ ਨੌਜਵਾਨ ਆਗੂ ਸੁਖਵਿੰਦਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਦਿੱਲੀ ਕਾਂਗਰਸ ਹਾਈਕਮਾਨ ਦੇ ਸੀਨੀਅਰ ਆਗੂ ਪਵਨ ਖੇੜਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਸਿਆਸੀ ਥਾਪੜਾ ਲੈਣ ਤੋਂ ਬਾਅਦ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸਦੇ ਤਹਿਤ ਸੁਖਵਿੰਦਰ ਸਿੰਘ ਸਿੱਧੂ ਨੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਪਿੰਡ ਗੁਰੂਸਰ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਉਪਰੰਤ ਉਨ੍ਹਾਂ ਆਪਣੇ ਸਾਥੀਆਂ ਸਮੇਤ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਨ ਦੇ ਸਿਲਸਿਲੇ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਧੂ ਨੇ ਪਿੰਡ ਗੁਰੂਸਰ ਦੇ ਮੌਜੂਦਾ ਸਰਪੰਚ ਮਾਤਾ ਚਰਨਜੀਤ ਕੌਰ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਦੀਪਾ, ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਮਾਣ-ਸਤਿਕਾਰ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਭਜਨ ਸਿੰਘ ਸਵੱਦੀ, ਜਗਜੀਤ ਸਿੰਘ ਕਾਉਂਕੇ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਜਾਪ ਗਿੱਲ, ਹਲਕਾ ਯੂਥ ਪ੍ਰਧਾਨ ਮਨੀ ਗਰਗ, ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਜ਼ਾਦਵਿੰਦਰ ਸਿੰਘ ਸਵੱਦੀ ਮਾਂਗਟ, ਚੇਅਰਮੈਨ ਸੁਖਦੇਵ ਸਿੰਘ ਤੂਰ ਸ਼ੇਰਪੁਰ ਕਲਾਂ, ਨੰਬਰਦਾਰ ਜਸਵੰਤ ਸਿੰਘ ਸੋਹੀ, ਹਰਮਨ ਗਾਲਿਬ, ਯੂਥ ਬਲਾਕ ਪ੍ਰਧਾਨ ਸੰਜੀਵ ਗੁੱਜਰ, ਦਿਹਾਤੀ ਬਲਾਕ ਪ੍ਰਧਾਨ ਜਗਦੀਪ ਸਿੰਘ, ਰਾਹੁਲ ਮਲਹੋਤਰਾ ਸਮੇਤ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਹਰਬਖਸ਼ੀਸ਼ ਸਿੰਘ ਚੱਕ ਭਾਈ ਕਾ 26 ਦੀ ਕਿਸਾਨ ਰੈਲੀ ਸੰਬੰਧੀ ਬੀਕੇਯੂ ਡਕੌਂਦਾ ਦੀ ਜ਼ਿ... ਅਗਲੀ ਖ਼ਬਰ ਭੰਗ ਕੀਤੇ ਬਲਾਕ ਸੁਧਾਰ ਦੇ ਸਰਪੰਚ ਮੁੱਲਾਂਪੁਰ ਬਲਾਕ ਦੀ ਇਮਾਰਤ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।