ਸ੍ਰੀ ਗੁਰੂ ਨਾਨਕ ਦੇਵ ਜੀ ਕੁਰੀਤੀਆਂ ਤੇ ਪਖੰਡਵਾਦ ਵਿਰੁੱਧ ਹੋਕਾ ਦੇ ਕੇ ਚਾਨਣ ਮੁਨਾਰਾ ਬਣੇ- ਬਾਬਾ ਧੰਨਾ ਸਿੰਘ ਬੜੂੰਦੀ
ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕਾ ਨਗਰ ਪਿੰਡ ਬੜੂੰਦੀ ਸਥਿਤ ਨਾਨਕਸਰ ਠਾਠ ਪੱਤੀ ਮਾਨਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਸਮਾਗਮ ਕਰਵਾਏ ਗਏ। ਸੱਚਖੰਡ ਵਾਸੀ ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੇ ਤਪ ਅਸਥਾਨ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਅਗਵਾਈ ’ਚ ਹੋਏ ਸਮਾਗਮਾਂ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਸਮੇਂ ਆਰਤੀ ਦੇ ਸ਼ਬਦ ਭਾਈ ਸੁਰਜੀਤ ਸਿੰਘ ਭੁੱਚੋ ਵਾਲਿਆਂ ਨੇ ਪੜ੍ਹੇ।
ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕਾ ਨਗਰ ਪਿੰਡ ਬੜੂੰਦੀ ਸਥਿਤ ਨਾਨਕਸਰ ਠਾਠ ਪੱਤੀ ਮਾਨਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਸਮਾਗਮ ਕਰਵਾਏ ਗਏ। ਸੱਚਖੰਡ ਵਾਸੀ ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੇ ਤਪ ਅਸਥਾਨ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਅਗਵਾਈ ’ਚ ਹੋਏ ਸਮਾਗਮਾਂ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਸਮੇਂ ਆਰਤੀ ਦੇ ਸ਼ਬਦ ਭਾਈ ਸੁਰਜੀਤ ਸਿੰਘ ਭੁੱਚੋ ਵਾਲਿਆਂ ਨੇ ਪੜ੍ਹੇ। ਮਾਤਾ ਪ੍ਰਤਾਪ ਕੌਰ ਯਾਦਗਾਰੀ ਦੀਵਾਨ ਹਾਲ ‘ਚ ਸੰਤ ਸਮਾਗਮ ਸਮੇਂ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਛਕੋ ਦੇ ਸਿਧਾਂਤ ’ਤੇ ਚੱਲ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ, ਕਿਉਂਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਕੇਵਲ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਗੁਰੂ ਜੀ ਨੇ ਨੇ ਆਪਣੇ ਉਪਦੇਸ਼ਾਂ, ਬਾਣੀ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਰਾਹੀਂ ਸਮਾਜ ਵਿਚ ਫੈਲੀਆਂ ਕੁਰੀਤੀਆਂ, ਅੰਧ-ਵਿਸ਼ਵਾਸਾਂ, ਪਖੰਡਵਾਦ, ਕਰਮਕਾਂਡਾਂ ਅਤੇ ਜਾਤ-ਪਾਤ ਦੇ ਵਿਤਕਰਿਆਂ ਵਿਰੁੱਧ ਆਵਾਜ਼ ਉਠਾ ਕੇ ਮਨੁੱਖਤਾ ਨੂੰ ਸੱਚ, ਬਰਾਬਰਤਾ ਅਤੇ ਨੈਤਿਕਤਾ ਦਾ ਮਾਰਗ ਦਿਖਾਇਆ। ਬਾਬਾ ਰਜਨੀਸ਼ ਸਿੰਘ ਨੱਥੂਮਾਜਰੇ ਵਾਲੇ ਅਤੇ ਬਾਬਾ ਨਿਰਮਲ ਸਿੰਘ ਚੀਮਿਆਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਅਗਿਆਨਤਾ ਅਤੇ ਵਹਿਮਾਂ-ਭਰਮਾਂ ਵਿਚੋਂ ਕੱਢ ਕੇ ਸੱਚੇ ਧਰਮ ਦੀ ਸੋਝੀ ਦਿੱਤੀ ਅਤੇ ਸਮਝਾਇਆ ਕਿ ਮਨੁੱਖ ਦੀ ਮਹਾਨਤਾ ਉਸ ਦੀ ਜਾਤ, ਧਰਮ ਜਾਂ ਸਮਾਜਿਕ ਰੁਤਬੇ ਨਾਲ ਨਹੀਂ, ਸਗੋਂ ਉਸ ਦੇ ਕਰਮਾਂ, ਵਿਚਾਰਾਂ ਅਤੇ ਆਚਰਣ ਤੋਂ ਸਾਬਿਤ ਹੁੰਦੀ ਹੈ ਕਿਉਂਕਿ ਗੁਰੂ ਜੀ ਨੇ ਆਪਣੀ ਵਿਚਾਰਧਾਰਾ ਰਾਹੀਂ ਮਨੁੱਖ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਫਰਜ਼ਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਵੀ ਕਰਵਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਦਾ ਮੂਲ ਆਧਾਰ ਮਨੁੱਖਤਾ ਦੀ ਸੇਵਾ, ਆਪਸੀ ਪਿਆਰ, ਸਮਾਨਤਾ, ਸਹਿਣਸ਼ੀਲਤਾ ਅਤੇ ਸਾਂਝੀਵਾਲਤਾ ਹੈ। ਉਨ੍ਹਾਂ ਵਲੋਂ ਬਖ਼ਸ਼ਿਆ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸਿਧਾਂਤ ਮਨੁੱਖ ਨੂੰ ਪ੍ਰਮਾਤਮਾ ਦੇ ਸਿਮਰਨ ਦੇ ਨਾਲ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਆਪਣੀ ਕਮਾਈ ਵਿਚੋਂ ਲੋੜਵੰਦਾਂ ਨਾਲ ਸਾਂਝ ਪਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖਤਾ ਨੂੰ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀ ਹੈ। ਹੋਰਨਾਂ ਤੋਂ ਇਲਾਵਾ ਬਾਬਾ ਸੁਖਦੇਵ ਸਿੰਘ ਭੁੱਚੋ ਵਾਲਿਆਂ ਦਾ ਜੱਥਾ, ਬਾਬਾ ਗੁਰਮੇਲ ਸਿੰਘ ਨੀਲੂ ਬੜੂੰਦੀ, ਭਾਈ ਮਨਜਿੰਦਰ ਸਿੰਘ ਹਠੂਰ, ਭਾਈ ਸੁਖਵਿੰਦਰ ਸਿੰਘ ਸ਼ਾਂਤ ਰਛੀਨ, ਭਾਈ ਰਛਪਾਲ ਸਿੰਘ ਬੜੂੰਦੀ ਵਲੋਂ ਕਥਾ ਕੀਰਤਨ ਕੀਤਾ ਗਿਆ। ਸਟੇਜ਼ ਦੀ ਸੇਵਾ ਭਾਈ ਲੱਖਾ ਸਿੰਘ ਨੇ ਨਿਭਾਈ।ਬਾਬਾ ਧੰਨਾ ਸਿੰਘ ਬੜੂੰਦੀ, ਭਾਈ ਦਵਿੰਦਰ ਸਿੰਘ ਅਤੇ ਬਾਬਾ ਗੁਰਮੇਲ ਸਿੰਘ ਨੀਲੂ ਵਲੋਂ ਸੰਤਾਂ-ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਸਮੁੱਚੀਆਂ ਸੰਗਤਾਂ ਵਲੋਂ ਸਮਾਗਮਾਂ ਦੀ ਸਮਾਪਤੀ ਮੌਕੇ ਆਤਿਸ਼ਬਾਜੀ ਕੀਤੀ ਗਈ।ਇਸ ਮੌਕੇ ਭਾਈ ਈਸ਼ਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਸਵੀਰ ਸਿੰਘ ਲੱਡੂ, ਬਾਬਾ ਮੁਖਤਿਆਰ ਸਿੰਘ, ਬਾਬਾ ਮੁਕੰਦ ਸਿੰਘ, ਦਾਰਾ ਸਿੰਘ, ਕਮਲਜੀਤ ਸਿੰਘ, ਰਾਗੀ ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਸੋਨੂੰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।