26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੀ ਖੁਸ਼ਹਾਲੀ ਲਈ ਹੋਈ ‘ਕਾਫ਼ਲਾ: ਜੀਵੇ ਪੰਜਾਬ’ ਦੀ ਇਕੱਤਰਤਾ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇ ਪੰਜਾਬੀਅਤ ਦੀ ਖੁਸ਼ਹਾਲੀ ਦੇ ਮਿਸ਼ਨ ਨੂੰ ਮੁੱਖ ਰੱਖਦਿਆਂ ਸੇਵਾਮੁਕਤ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਦੀ ਅਗਵਾਈ ਵਿਚ ‘ਕਾਫ਼ਲਾ: ਜੀਵੇ ਪੰਜਾਬ’ ਦੀ ਇਕੱਤਰਤਾ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਕਾਰਜਸ਼ੀਲ ਸ਼ਖਸੀਅਤਾਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਡਾ.

ਅਜੀਤ ਡੈਸਕ 26-11-2026
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇ ਪੰਜਾਬੀਅਤ ਦੀ ਖੁਸ਼ਹਾਲੀ ਦੇ ਮਿਸ਼ਨ ਨੂੰ ਮੁੱਖ ਰੱਖਦਿਆਂ ਸੇਵਾਮੁਕਤ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਦੀ ਅਗਵਾਈ ਵਿਚ ‘ਕਾਫ਼ਲਾ: ਜੀਵੇ ਪੰਜਾਬ’ ਦੀ ਇਕੱਤਰਤਾ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਕਾਰਜਸ਼ੀਲ ਸ਼ਖਸੀਅਤਾਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਕੌਰ ਨੇ ਮੋਬਾਇਲ ਦੇ ਮਾੜੇ ਪ੍ਰਭਾਵਾਂ ਦੀ ਗੱਲ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਪੰਜਾਬੀਆਂ ਨੂੰ ਬਾਕੀ ਨਸ਼ਿਆਂ ਦੇ ਨਾਲ-ਨਾਲ ਮੋਬਾਇਲ ਦੇ ਨਸ਼ੇ ਤੋਂ ਸੁਚੇਤ ਰਹਿਣ ਦੀ ਬਹੁਤ ਲੋੜ ਹੈ। ਡਾ. ਸੁਰਜੀਤ ਸਿੰਘ ਦੌਧਰ ਨੇ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪੱਖਾਂ ਬਾਰੇ ਚਾਣਨਾ ਪਾਇਆ। ਜਸਕਿਰਨਪ੍ਰੀਤ ਸਿੰਘ ਚਕਰ ਨੇ ਖੇਡ ਪ੍ਰਬੰਧਕ ਵਜੋਂ ਆਪਣੇ ਤਜਰਬੇ ਸ਼ਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਤੇ ਖਿਡਾਰੀਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਆਦਤਾਂ ਨੂੰ ਨੇੜਿਓਂ ਦੇਖਣ ਦੀ ਲੋੜ ਹੈ। ਇਸ ਸਮੇਂ ਮਾਸਟਰ ਅਵਤਾਰ ਸਿੰਘ ਚੀਮਾ ਨੇ ਵਿੱਦਿਆਕ ਸੰਸਥਾਵਾਂ ਵਿਚ ਧਾਰਮਿਕ ਸਿੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨੈਤਿਕ ਮਨੁੱਖ ਦੀ ਉਸਾਰੀ ਪੰਜਾਬ ਨੂੰ ਬਚਾਉਣ ਲਈ ਵਧੀਆ ਉਪਰਾਲਾ ਸਾਬਤ ਹੋ ਸਕਦੀ ਹੈ। ਅੰਤ ਗੁਰਪ੍ਰੀਤ ਸਿੰਘ ਤੂਰ ਨੇ ‘ਕਾਫ਼ਲਾ: ਜੀਵੇ ਪੰਜਾਬ’ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਸ਼ਾਂਝ ਪਾਉਂਦਿਆਂ ਕਿਹਾ ਕਿ ਸਾਨੂੰ ਸਮਾਜ ਵਿੱਚ ਹਮੇਸ਼ਾ ਉਸਾਰੂ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ। ਮੀਟਿੰਗ ਉਪਰੰਤ ਜ਼ਮੀਨ ਦੀ ਹੋਂਦ ਤੇ ਮਹੱਤਤਾ ਬਾਰੇ 15 ਪਿੰਡਾਂ ਨੂੰ 20 ਸਫ਼ਿਆਂ ਦੇ ਲਿਖਤੀ ਦਸਤਾਵੇਜ਼ ਭੇਟ ਕੀਤੇ ਗਏ। ਸਮਾਗਮ ਦੌਰਾਨ ਸਟੇਜ਼ ਸੰਚਾਲਨ ਦੀ ਭੂਮਿਕਾ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ ਵਲੋਂ ਨਿਭਾਈ ਗਈ। ਇਸ ਮੌਕੇ ਗੁਰਦੀਪ ਸਿੰਘ ਹਠੂਰ, ਪ੍ਰੀਤਮ ਸਿੰਘ ਧਾਮੀ, ਹਰਜਿੰਦਰ ਸਿੰਘ ਸਿਵੀਆਂ, ਗੁਰਪ੍ਰੀਤ ਸਿੰਘ ਨਿਹਾਲੂਵਾਲ, ਬਬਲਜੀਤ ਸਿੰਘ ਸਹਿਬਾਜ਼ਪੁਰਾ, ਬਲਵੀਰ ਸਿੰਘ ਲੱਖਾ, ਕੁਲਦੀਪ ਸਿੰਘ ਨੱਥੋਵਾਲ, ਕੁਲਵੰਤ ਸਿੰਘ ਝੋਰੜਾਂ ਤੇ ਨਰਿੰਦਰਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨਾਲ ਨੌਜਵਾਨ ਵੱਡੀ ਗਿਣਤੀ ਵਿਚ ਜੁੜ ਰਹੇ ਹਨ- ਇਯਾਲੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਕੁਰੀਤੀਆਂ ਤੇ ਪਖੰਡਵਾਦ ਵਿਰੁੱਧ ਹੋਕਾ ਦੇ ਕੇ ਚਾਨਣ ਮੁਨਾਰਾ ਬਣੇ- ਬਾਬਾ ਧੰਨਾ ਸਿੰਘ ਬੜੂੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।