26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੁਲਿਸ ਹਿਰਾਸਤ ’ਚੋਂ ਹਵਾਲਾਤੀ ਫ਼ਰਾਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੁੱਲਾਂਵਾਲ ਚੌਕ ਤੋਂ ਪੁਲਿਸ ਹਿਰਾਸਤ ਵਿਚੋਂ ਇਕ ਹਵਾਲਾਤੀ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਰਵਿੰਦਰ ਸਿੰਘ ਵਾਸੀ ਪਿੰਡ ਢੈਪਈ ਜੋਧਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੁੱਲਾਂਵਾਲ ਚੌਕ ਤੋਂ ਪੁਲਿਸ ਹਿਰਾਸਤ ਵਿਚੋਂ ਇਕ ਹਵਾਲਾਤੀ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਰਵਿੰਦਰ ਸਿੰਘ ਵਾਸੀ ਪਿੰਡ ਢੈਪਈ ਜੋਧਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਛਪਾਰ ਚੌਂਕੀ ਥਾਣਾ ਜੋਧਾਂ ਦਾ ਇੰਚਾਰਜ ਹੈ ਅਤੇ ਬੀਤੇ ਦਿਨ ਉਕਤ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਆਇਆ ਸੀ। ਪੁਲਿਸ ਨੇ ਉਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫੁੱਲਾਂਵਾਲ ਚੌਕ ਲਾਲ ਬੱਤੀ ਕੋਲ ਪਹੁੰਚਿਆ ਤਾਂ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਸੰਬੰਧਿਤ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਅਤੇ ਕਥਿਤ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮੁੱਲਾਂਪੁਰ ’ਚ ਮਹੰਤ ਜੋਗਿੰਦਰ ਦਾਸ ਦੀ ਬਰਸੀ ’ਤੇ ਭੰਡਾਰਾ ਕੱੱਲ੍ਹ ਅਗਲੀ ਖ਼ਬਰ ਮੇਜਰ ਸਿੰਘ ਭੈਣੀ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।