25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਨੇ ਅੰਤਰ-ਖੇਤਰੀ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਜੇਤੂ ਵਿਦਿਆਰਥਣਾਂ ਦੇ ਸਨਮਾਨ ਕਰਨ ਦੇ ਵੱਖ-ਵੱਖ ਦ੍ਰਿਸ਼। ਅਜੀਤ ਤਸਵੀਰ 26-11-2026
ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਅੰਤਰ-ਖੇਤਰੀ ਯੁਵਕ ਮੇਲੇ ਦਾ ਆਯੋਜਨ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਕੀਤਾ ਗਿਆ। ਮੋਗਾ-ਫਿਰੋਜ਼ਪੁਰ ਜ਼ੋਨ 03 ਵਿਚ ਹੋਏ ਖੇਤਰੀ ਯੁਵਕ ਮੇਲੇ ਵਿਚ ਪਹਿਲੇ ਅਤੇ ਦੂਸਰੇ ਸਥਾਨ ’ਤੇ ਰਹਿਣ ਵਿਚ ਵਿਦਿਆਰਥਣਾਂ ਨੇ ਨਿਯਮਾਂ ਤਹਿਤ ਅੰਤਰ-ਖੇਤਰੀ ਯੁਵਕ ਮੇਲੇ ਵਿਚ ਭਾਗ ਲਿਆ। ਕਹਾਣੀ ਲੇਖਣ ਮੁਕਾਬਲੇ (ਪੰਜਾਬੀ) ਵਿਚ ਬੀ. ਏ. ਬੀ. ਐੱਡ. ਭਾਗ ਚੌਥਾ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕਰਦਿਆਂ ਟਰਾਫ਼ੀ ਹਾਸਲ ਕੀਤੀ। ਇਸੇ ਲੜੀ ਤਹਿਤ ਫੋਟੋਗ੍ਰਾਫ਼ੀ ਮੁਕਾਬਲੇ ਵਿਚ ਪਵਨਦੀਪ ਕੌਰ ਅਤੇ ਰੰਗੋਲੀ ਮੁਕਾਬਲੇ ਵਿਚ ਰਵਨੀਤ ਕੌਰ ਨੇ ਤੀਸਰਾ ਸਥਾਨ ਹਾਸਲ ਕਰਦਿਆਂ ਮੋਗਾ-ਫਿਰੋਜ਼ਪੁਰ ਜ਼ੋਨ 03 ਦੀ ਪ੍ਰਗਤੀ ਤੇ ਖ਼ਾਲਸਾ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਬੰਧਿਤ ਵੰਨਗੀ ਦੀਆਂ ਵਿਦਿਆਰਥਣਾਂ, ਕਲਚਰ ਕਨਵੀਨਰ, ਇੰਚਾਰਜ ਸਾਹਿਬਾਨਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ 07 ਜ਼ੋਨਾਂ ਵਿਚਲੇ ਸਖ਼ਤ ਮੁਕਾਬਲੇ ਤਹਿਤ ਅੰਤਰ-ਖੇਤਰੀ ਯੁਵਕ ਮੇਲੇ ਵਿਚ ਇਨਾਮ ਪ੍ਰਾਪਤ ਕਰਨਾ ਅਹਿਮ ਪ੍ਰਾਪਤੀ ਹੈ, ਜਿਹੜੀਆਂ ਵਿਦਿਆਰਥਣਾਂ ਦੇ ਹੌਂਸਲਿਆਂ ਨੂੰ ਬੁਲੰਦ ਕਰਦਿਆਂ ਸਖ਼ਤ ਮਿਹਨਤ ਤੇ ਜ਼ਿੰਦਗੀ ਵਿਚ ਸਫ਼ਲ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਦੀ ਹੈ। 22Jag22
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਲੋਂ ਨਿਯੁਕਤੀਆਂ ਅਗਲੀ ਖ਼ਬਰ ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ, ਤਿੰਨਾਂ ਵਰਗਾਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਨੇ ਪਹਿਲਾ ਸਥਾਨ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।