25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਸਮੇਸ਼ ਪਬਲਿਕ ਸਕੂਲ ਦਾ ਵਿਦਿਆਰਥੀ ਮਨਜੋਤ ਸਿੰਘ ਸਿਖਲਾਈ ਕੈਂਪ ਲਈ ਮਹਾਰਾਸ਼ਟਰ ਰਵਾਨਾ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਨੇ ਖੇਡਾਂ ਦੇ ਖੇਤਰ ਵਿਚ ਇੱਕ ਹੋਰ ਵੱਡੀ ਤੇ ਇਤਿਹਾਸਕ ਪੁਲਾਂਘ ਪੁੱਟੀ ਹੈ। ਸਕੂਲ ਦੇ ਬਾਰ੍ਹਵੀਂ ਜਮਾਤ (ਆਰਟਸ) ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਦੀ ਚੋਣ ਅੰਤਰਰਾਸ਼ਟਰੀ ਪੱਧਰ ‘ਤੇ ਹੋਣ ਵਾਲੀਆਂ ਸਕੂਲ ਵਰਲਡ ਗੇਮਜ਼ (ਆਈ.

ਅਜੀਤ ਡੈਸਕ 26-11-2026
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਨੇ ਖੇਡਾਂ ਦੇ ਖੇਤਰ ਵਿਚ ਇੱਕ ਹੋਰ ਵੱਡੀ ਤੇ ਇਤਿਹਾਸਕ ਪੁਲਾਂਘ ਪੁੱਟੀ ਹੈ।ਸਕੂਲ ਦੇ ਬਾਰ੍ਹਵੀਂ ਜਮਾਤ (ਆਰਟਸ) ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਦੀ ਚੋਣ ਅੰਤਰਰਾਸ਼ਟਰੀ ਪੱਧਰ ‘ਤੇ ਹੋਣ ਵਾਲੀਆਂ ਸਕੂਲ ਵਰਲਡ ਗੇਮਜ਼ (ਆਈ.ਐੱਸ.ਐੱਫ ਜਿਮਨਾਜ਼ੀਆਡ) ਲਈ ਹੋਈ ਹੈ, ਜੋ ਕਿ 3 ਦਸੰਬਰ ਤੋਂ 8 ਦਸੰਬਰ 2026 ਤੱਕ ਬ੍ਰਾਜ਼ੀਲ ਦੇ ਸ਼ਹਿਰ ਰੀਓ ਡੀ ਜਨੇਰੀਓ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਮਨਜੋਤ ਸਿੰਘ ਭਾਰਤੀ ਟੀਮ ਦੇ ਵਿਸ਼ੇਸ਼ ਸਿਖਲਾਈ ਕੈਂਪ ਵਿਚ ਹਿੱਸਾ ਲੈਣ ਲਈ ਪੂਨਾ (ਮਹਾਰਾਸ਼ਟਰ) ਵਿਖੇ ਰਵਾਨਾ ਹੋ ਗਿਆ ਹੈ।ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਬ੍ਰਾਜ਼ੀਲ ਜਾਣ ਤੋਂ ਪਹਿਲਾਂ ਪੂਰੇ ਭਾਰਤ ਦੀ ਚੁਣੀ ਹੋਈ ਟੀਮ ਦਾ ਸ਼ਾਂਝਾ ਅਭਿਆਸ ਕੈਂਪ 26 ਨਵੰਬਰ ਤੋਂ 30 ਨਵੰਬਰ ਤੱਕ ਪੂਨਾ ਵਿਖੇ ਲਗਾਇਆ ਜਾਵੇਗਾ। ਇਸ ਸਿਖਲਾਈ ਕੈਂਪ ਦੀ ਸਮਾਪਤੀ ਉਪਰੰਤ ਸਮੁੱਚੀ ਭਾਰਤੀ ਟੀਮ 1 ਦਸੰਬਰ ਨੂੰ ਮੁੰਬਈ ਤੋਂ ਸਿੱਧੀ ਉਡਾਣ ਰਾਹੀਂ ਬ੍ਰਾਜ਼ੀਲ ਲਈ ਰਵਾਨਾ ਹੋਵੇਗੀ, ਜਿੱਥੇ ਦੁਨੀਆ ਭਰ ਦੇ ਨੌਜਵਾਨ ਖਿਡਾਰੀ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਉਣਗੇ।ਇਸ ਮੌਕੇ ਸਕੂਲ ਵਾਈਸ ਪ੍ਰਿੰਸੀਪਲ ਬਲਜਿੰਦਰ ਕੌਰ, ਕੋਆਰਡੀਨੇਟਰ ਸ਼੍ਰੀਮਤੀ ਸਰਬਜੀਤ ਕੌਰ ਗਰੇਵਾਲ, ਡੀ.ਪੀ.ਈ ਸੁਦਾਗਰ ਸਿੰਘ ਅਤੇ ਪੰਜਾਬੀ ਅਧਿਆਪਕ ਸਤਵੀਰ ਸਿੰਘ ਨੇ ਮਨਜੋਤ ਸਿੰਘ ਦੀ ਸਖ਼ਤ ਮਿਹਨਤ ਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ
ਪਿਛਲੀ ਖ਼ਬਰ ਸਾਥੀ ਮਜ਼ਦੂਰ ਦੇ ਕਤਲ ਦੇ ਦੋਸ਼ ’ ਚ ਨਿਪਾਲੀ ਨੌਜਵਾਨ ਨੂੰ ਉਮਰ ਕੈਦ ਅਗਲੀ ਖ਼ਬਰ ਗੁਰਦੁਆਰਾ ਕਰੀਰ ਸਾਹਿਬ ਲਿੱਤਰਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।