ਨਵਰੂਪ ਕੌਰ ਨੇ ਲੋਕ ਗੀਤ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ ਸਕੂਲ ਪਹੁੰਚਣ ’ਤੇ ਅਧਿਆਪਕਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ ਨਿੱਘਾ ਸਵਾਗਤ
ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਸਿੱਧਵਾਂ ਬੇਟ-2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਵੱਦੀ ਕਲਾਂ ਦੀ ਹੋਣਹਾਰ ਵਿਦਿਆਰਥਣ ਨਵਰੂਪ ਕੌਰ ਨੇ ਲੋਕ ਗੀਤ ਗਾਇਨ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਚੌਥੀ ਜਮਾਤ ਦੀ ਵਿਦਿਆਰਥਣ ਨਵਰੂਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਸਮੂਹ ਸਟਾਫ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
29-11-2026