02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹਰ ਨੇਕ ਇਨਸਾਨ ਨੂੰ ਲੋੜਵੰਦਾਂ ਦੀ ਮਦਦ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ-ਬੰਗਾ

ਅਜੀਤ ਡੈਸਕ 02-01-2026
ਕਟਾਰੀਆਂ, 1 ਜਨਵਰੀ (ਪ੍ਰੇਮੀ ਸੰਧਵਾਂ)-ਦਵਿੰਦਰ ਫਰਨੀਚਰ ਹਾਊਸ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਤੇ ਗਰੀਬਾਂ ਦੇ ਸੱਚੇ ਹਮਦਰਦ ਸੋਮਪਾਲ ਸਿੰਘ ਬੰਗਾ ਨੇ ਨਵੇਂ ਸਾਲ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਨੇਕ ਤੇ ਧਰਮੀ ਇਨਸਾਨ ਨੂੰ ਨਵੇਂ ਸਾਲ ਦੀ ਖੁਸ਼ੀ ਲੋੜਵੰਦਾਂ ਦੀ ਮਦਦ ਕਰਕੇ ਸਾਂਝੀ ਕਰਨੀ ਚਾਹੀਦੀ ਹੈ ਕਿਉਂਕਿ ਲੋੜਵੰਦਾਂ ਦੇ ਮੂੰਹ 'ਚੋਂ ਨਿਕਲੀਆਂ ਅਸੀਸਾਂ ਬੰਦੇ ਦੇ ਨਰਕ ਭਰੇ ਜੀਵਨ ਨੂੰ ਸਵਰਗ ਬਣਾ ਦਿੰਦੀਆਂ ਹਨ | ਸੋਮਪਾਲ ਬੰਗਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਲਈ ਕਿਸੇ ਵੀ ਨੇਕ ਇਨਸਾਨ ਵਲੋਂ ਕੀਤਾ ਗਿਆ ਖਰਚ ਪ੍ਰਮਾਤਮਾ ਉਸ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਦੁੱਗਣਾ ਕਰਕੇ ਮੋੜ ਦਿੰਦਾ ਹੈ |
ਪਿਛਲੀ ਖ਼ਬਰ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਬਹਿਰਾਮ-ਮਹਿਲਪੁਰ ਮੁੁੱਖ ਮਾਰਗ 'ਤੇ ਚਿੱਟੀ ਪੱਟੀ ਦਾ ਰੰਗ ਫਿੱਕਾ ਪੈਣ ਕਾਰਨ ਧੁੰਦ 'ਚ ਹਾਦਸੇ ਵਾਪਰਨ ਦਾ ਖ਼ਤਰਾ ਵਧਿਆ-ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।