02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਵੇਰ-ਸ਼ਾਮ ਲਗਦੇ ਬਿਜਲੀ ਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਅਜੀਤ ਡੈਸਕ 02-01-2026
ਮਜਾਰੀ/ਸਾਹਿਬਾ, 1 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਅੱਤ ਦੀ ਪੈ ਰਹੀ ਸਰਦੀ 'ਚ ਕਾਫ਼ੀ ਦਿਨਾਂ ਤੋਂ ਮਜਾਰੀ ਖੇਤਰ ਵਿਚ ਸਵੇਰ-ਸ਼ਾਮ ਦੇ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸਰਕਲ ਮਜਾਰੀ ਦੇ ਪ੍ਰਧਾਨ ਗੁਰਦੀਪ ਸਿੰਘ ਬਕਾਪੁਰ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਇਨ੍ਹਾਂ ਬਿਜਲੀ ਕੱਟਾਂ ਕਾਰਨ ਸਾਰੇ ਵਰਗਾਂ ਦੇ ਕੰਮਕਾਰ ਪ੍ਰਭਾਵਿਤ ਹੋ ਰਹੇ ਹਨ | ਸਵੇਰੇ ਤੇ ਸ਼ਾਮ ਵੇਲੇ ਲੋਕਾਂ ਨੇ ਆਪਣੇ ਪਸ਼ੂਆਂ ਦਾ ਦੁੱਧ ਚੋਣਾਂ ਤੇ ਪੱਠੇ ਕੁਤਰਨੇ, ਬੱਚਿਆਂ ਦੇ ਕੱਪੜੇ ਪੈੱ੍ਰਸ ਕਰਨੇ ਤੇ ਸਕੂਲ ਭੇਜਣੇ ਹੁੰਦੇ ਹਨ ਤੇ ਨਾਲ ਹੀ ਘਰ ਦੇ ਹੋਰ ਕੰਮ ਕਰਨੇ ਹੁੰਦੇ ਹਨ | ਸਵੇਰੇ ਵੇਲੇ ਮੁਲਾਜ਼ਮ ਵਰਗ ਨੇ ਆਪਣੀਆਂ ਡਿਊਟੀਆਂ 'ਤੇ ਆਮ ਲੋਕਾਂ ਆਪਣੇ ਕੰਮਾਂ-ਕਾਰਾਂ ਨੂੰ ਜਾਣਾ ਹੰੁਦਾ ਪਰ ਬਿਜਲੀ ਦੇ ਲੰਮੇ ਕੱਟਾਂ ਕਾਰਨ ਸਾਰੇ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਵੇਰ-ਸ਼ਾਮ ਦੇ ਲੱਗ ਰਹੇ ਕੱਟਾਂ ਨੂੰ ਬੰਦ ਕਰਕੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਕੁਸ਼ਤੀ ਦੰਗਲ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।