02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਜੀਤ ਡੈਸਕ 02-01-2026
ਨਵਾਂਸ਼ਹਿਰ, 1 ਜਨਵਰੀ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਜਾ ਰਿਹਾ ਹੈ | ਜਿਸ ਵਿੱਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਵੱਖ-ਵੱਖ ਸਭਾਵਾਂ ਦੀਆਂ ਸੁਸਾਇਟੀਆਂ ਇਸ ਨਗਰ ਕੀਰਤਨ 'ਚ ਭਾਗ ਲੈਣਗੀਆਂ | ਸਰਦਾਰ ਥਾਂਦੀ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 11 ਵਜੇ ਆਰੰਭ ਹੋਵੇਗਾ ਅਤੇ 4 ਜਨਵਰੀ ਦੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਦਿਨ ਅਤੇ ਰਾਤ ਮਹਾਨ ਗੁਰਮਤਿ ਸਮਾਗਮ ਕਰਵਾਏ ਜਾਣਗੇ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਸੰਧਵਾਂ ਵਿਖੇ ਨਵੇਂ ਸਾਲ ਦੀ ਆਮਦ 'ਤੇ ਕਰਵਾਇਆ ਸਮਾਗਮ ਅਗਲੀ ਖ਼ਬਰ ਪਰਮਜੀਤ ਸਿੰਘ ਦੌਲਤਪੁਰ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।