03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 02-01-2026
ਘੁੰਮਣਾਂ, 1 ਜਨਵਰੀ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਕੀਰਤਨੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ 'ਤੇ ਪ੍ਰਧਾਨ ਪਾਲ ਸਿੰਘ, ਬਾਬਾ ਜੋਗਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਨਿਰਮਲ ਕੁਮਾਰ, ਹੁਸਨ ਸਿੰਘ, ਡਾ. ਬਿਸ਼ੰਭਰ ਲਾਲ, ਬੂਟਾ ਸਿੰਘ ਕਸ਼ਮੀਰੀ ਲਾਲ, ਸੁੱਚਾ ਸਿੰਘ, ਸ਼ਾਦੀ ਰਾਮ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਮਾਤਮਾ ਨਵੇਂ ਸਾਲ 'ਚ ਸਭ ਪਰਿਵਾਰਾਂ ਦੀ ਤੰਦਰੁਸਤੀ ਰੱਖੇ- ਬੰਗਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਸੰਧਵਾਂ ਵਿਖੇ ਨਵੇਂ ਸਾਲ ਦੀ ਆਮਦ 'ਤੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।