17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ 67 ਵਿਅਕਤੀ ਕੀਤੇ ਕਾਬੂ

ਅਜੀਤ ਡੈਸਕ 22-01-2026
ਨਵਾਂਸ਼ਹਿਰ, 21 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਤੁਸ਼ਾਰ ਗੁਪਤਾ ਨੇ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਪੰਜਾਬ ਸਰਕਾਰ ਦੀ ਚਲਾਈ ਗੈਂਗਸਟਰਾਂ ਖਿਲਾਫ ਮੁਹਿੰਮ ਤਹਿਤ 38 ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਗਈ | ਇਸ ਦੌਰਾਨ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਸ਼ਾਮਿਲ 67 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਹਨਾਂ ਤੋਂ ਪੁੱਛਗਿੱਛ ਕੀਤੀ ਗਈ | ਪੁੱਛਗਿੱਛ ਦੌਰਾਨ 11 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ | ਉਹਨਾਂ ਆਖਿਆ ਕਿ ਕੁਝ ਲੋਕ ਵਿਦੇਸ਼ ਤੋਂ ਜੋ ਫੰਡ ਭੇਜ ਕੇ ਨੌਜਵਾਨਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਰਵਾ ਰਹੇ ਹਨ | ਉਹਨਾਂ 'ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ | ਉਹਨਾਂ ਆਖਿਆ ਕਿ 67 ਵਿਅਕਤੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਅਤੇ ਰਿਕਾਰਡ ਦੌਰਾਨ ਦੇਖਿਆ ਗਿਆ ਕਿ ਇਨ੍ਹਾਂ ਦੀਆਂ ਸਰਗਰਮੀਆਂ ਕਿਹੋ ਜਿਹੀਆਂ ਸਨ ਅਤੇ ਸਰਗਰਮੀਆਂ ਨੂੰ ਦੇਖਦੇਆਂ ਹੋਇਆ ਉਹਨਾਂ 'ਤੇ ਮਾਮਲੇ ਦਰਜ ਕੀਤੇ ਗਏ | ਉਹਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਿਸੇ ਤਰ੍ਹਾਂ ਦੀ ਵੀ ਪੁਲਿਸ ਵੱਲੋਂ ਨਰਮਾਈ ਨਹੀਂ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਬਾਹੀਆ ਐਸ.ਪੀ ਨਵਾਂਸ਼ਹਿਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਪਿੰਡ ਸਹੂੰਗੜਾ 'ਚ ਜਾਗਰੂਕ ਰੈਲੀ ਕੱਢੀ ਅਗਲੀ ਖ਼ਬਰ ਅੰਗਹੀਣ ਵਿਅਕਤੀ ਦੀ ਦੁਕਾਨ 'ਚੋਂ ਕੀਮਤੀ ਮੋਬਾਈਲ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।