17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਸਬਾ ਮਜਾਰੀ ਵਿਖੇ ਜਾਗਰੂਕਤਾ ਰੈਲੀ ਕੱਢੀ

ਅਜੀਤ ਡੈਸਕ 22-01-2026
ਮਜਾਰੀ/ਸਾਹਿਬਾ, 21 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਮੁਹਿੰਮ ਤਹਿਤ ਕਸਬਾ ਮਜਾਰੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਦੂਸਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਵਿਚ ਸਮਾਜ ਦੇ ਸਾਰੇ ਲੋਕਾਂ ਨੂੰ ਪੰਜਾਬ ਦੀ ਜਵਾਨੀ ਬਚਾਉਣ ਵਾਸਤੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਸਰਕਾਰ ਦਾ ਸਾਥ ਦੇਣਾ ਜਰੂਰੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਬਿਨਾ ਕਿਸੇ ਡਰ ਭੈਅ ਦੇ ਅੱਗੇ ਆਉਣ | ਇਸ ਮੌਕੇ ਸਰਪੰਚ ਰਸ਼ਪਾਲ ਸਿੰਘ ਅਟਵਾਲ, ਸੁਖਵਿੰਦਰ ਸਿੰਘ ਗਿੱਲ, ਮਾ. ਮੋਹਣ ਸਿੰਘ ਪਨੇਸਰ, ਮਨਜੀਤ ਸਿੰਘ ਕਾਲਾ, ਕੈਪ. ਹਰਜੀਤ ਸਿੰਘ, ਬਹਾਦਰ ਸਿੰਘ ਪੰਚ, ਸੁਰਜੀਤ ਸਿੰਘ, ਅਜਮੇਲ ਸਿੰਘ, ਭਜਨ ਸਿੰਘ, ਸੁੱਚਾ ਸਿੰਘ, ਕੈਪ. ਗੁਰਪਾਲ ਸਿੰਘ, ਸਿਮਰਨਜੀਤ ਸਿੰਘ, ਰਾਮਪਾਲ, ਕਰਨੈਲ ਸਿੰਘ, ਭਜਨ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤੁਲਨ ਵਿਗੜਨ ਨਾਲ ਮੋਟਰਸਾਈਕਲ ਰੇਲਿੰਗ ਨਾਲ ਟਕਰਾਈਆ ਅਗਲੀ ਖ਼ਬਰ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।