17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਿਲਾਵਟਖੋਰੀ ਸਮਾਜ ਨੂੰ ਮੌਤ ਵੱਲ ਧੱਕ ਰਹੀ ਹੈ-ਬਲਬੀਰ ਸਿੰਘ ਝਿੱਕਾ

ਅਜੀਤ ਡੈਸਕ 22-01-2026
ਬੰਗਾ, 21 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਮਿਲਾਵਟਖੋਰੀ ਨਾਲ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦੀ ਗਵਾਹੀ ਭਰਦਾ ਹੈ | ਇਹ ਪ੍ਰਗਟਾਵਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇੰਟ ਬੰਗਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਹਰ ਖਾਣ ਪੀਣ ਵਾਲੀ ਚੀਜ਼ 'ਚ ਵੱਡੀ ਪੱਧਰ 'ਤੇ ਮਿਲਾਵਟ ਕੀਤੀ ਜਾ ਰਹੀ ਹੈ, ਕੋਈ ਵੀ ਖਾਣ ਪੀਣ ਵਾਲੀ ਚੀਜ਼ ਜਿਵੇਂ ਫਰੂਟ, ਮਠਿਆਈਆਂ, ਦੁੱਧ, ਸਬਜ਼ੀਆਂ ਆਦਿ ਮਿਲਾਵਟ ਤੋਂ ਬਚੀਆਂ ਨਹੀਂ ਹਨ | ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੇ ਲੋਕ ਮਿਲਾਵਟਖੋਰੀ ਤੋਂ ਬਿਨਾਂ ਆਪਣਾ ਕੰਮ-ਧੰਦਾ ਚਲਾ ਰਹੇ ਹਨ, ਉਨ੍ਹਾਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇ ਅਤੇ ਜਿਹੜੇ ਲੋਕ ਮਿਲਾਵਟਖੋਰੀ ਲਈ ਜ਼ਿੰਮੇਵਾਰ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ |
ਪਿਛਲੀ ਖ਼ਬਰ ਸੜਕਾਂ 'ਤੇ ਸੁਰੱਖਿਆ ਨਿਯਮਾਂ ਦੀ ਜਾਣਕਾਰੀ, ਪਾਲਣਾ ਅਤੇ ਅਗਿਆਨਤਾ ਦੇ ਨੁਕਸਾਨਾਂ ਸੰਬੰਧੀ ਵਿਦਿਆਰਥੀਆਂ ਨੇ ਦਿੱਤੇ ਭਾਸ਼... ਅਗਲੀ ਖ਼ਬਰ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।