17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਖ਼ਾਲਸਾ ਸਕੂਲ ਔੜ ਦੇ 47ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ 27 ਨੂੰ

ਅਜੀਤ ਡੈਸਕ 22-01-2026
ਔੜ, 21 ਜਨਵਰੀ (ਗੁਰਨਾਮ ਸਿੰਘ ਸੈਣੀ)-ਇੱਥੋਂ ਦੇ ਸਥਾਨਕ ਖਾਲਸਾ ਪਬਲਿਕ ਸਕੂਲ ਔੜ ਦੀ ਮੈਨੇਜਿੰਗ ਕਮੇਟੀ, ਪਿੰ੍ਰਸੀਪਲ, ਸਟਾਫ਼ ਤੇ ਸਮੂਹ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ 47ਵੇਂ ਸਥਾਪਨਾ ਦਿਵਸ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਤੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ 27 ਜਨਵਰੀ ਦਿਨ ਮੰਗਲਵਾਰ ਨੂੰ ਸਕੂਲ ਦੇ ਵਿਹੜੇ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਨਛੱਤਰ ਸਿੰਘ ਸੁੰਮਨ ਤੇ ਮਾਸਟਰ ਕਸ਼ਮੀਰ ਸਿੰਘ ਆਦਿ ਨੇ ਸਾਂਝੇ ਤੌਰ 'ਤੇ ਦੱਸਿਆ ਕਿ 25 ਜਨਵਰੀ ਦਿਨ ਐਤਵਾਰ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ 27 ਜਨਵਰੀ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸਿੱਖਿਆ ਤੇ ਖੇਡਾਂ ਆਦਿ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਸਕੂਲ ਦੇ ਬੱਚਿਆਂ ਨੂੰ ਦਿਲ ਖਿਚਵੇਂ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਰਣਜੀਤ ਕੌਰ, ਡਾ. ਕਮਲਪ੍ਰੀਤ ਕੌਰ, ਬਲਜੀਤ ਕੌਰ, ਸਰਵਣ ਸਿੰਘ, ਸੁਨੀਤਾ ਸੁੰਮਨ, ਜਸਵੀਰ ਕੌਰ, ਸਾਰਿਕਾ ਸ਼ਰਮਾ, ਬਾਬੂ ਦੌਲਤ ਰਾਮ, ਬਲਦੇਵ ਸਿੰਘ, ਬਾਪੂ ਸ਼ੰਕਰ ਦਾਸ, ਤਨਿਕਾ, ਡਾ. ਸੁਮਨਪ੍ਰੀਤ ਕੌਰ, ਡਾ. ਨਵਨੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਮੈਂਬਰ ਤੇ ਮੈਨੇਜਿੰਗ ਕਮੇਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ-ਭਾਰਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।