ਬੰਗਾ, 21 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 23 ਜਨਵਰੀ ਨੂੰ ਗੁਰੂ ਕਾ ਲਾਹੌਰ ਵਿਖੇ ਵਿਆਹ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਲੋਹ ਲੰਗਰ ਸਟੋਰ ਪਿੰਡ ਨੌਰਾ ਵਿਖੇ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਮਠਿਆਈ ਤਿਆਰ ਕਰਨ ਦੀ ਸੇਵਾ ਕੀਤੀ ਗਈ | ਇਹ ਸੇਵਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਮੂਹ ਸੰਤ ਮਹਾਂਪੁਰਸ਼ਾਂ ਦੇ ਅਸ਼ੀਰਵਾਦ ਨਾਲ ਅਤੇ ਸਮੂਹ ਇਲਾਕੇ ਦੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਠਿਆਈ ਤਿਆਰ ਕੀਤੀ ਗਈ | ਸੰਤ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਅਸਥਾਨ ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ ਅਤੇ ਸਾਬਕਾ ਜਥੇਦਾਰ ਤਰਲੋਚਨ ਸਿੰਘ ਦੀ ਜਨਮ ਭੂਮੀ ਹੈ | ਇਸ ਅਸਥਾਨ 'ਤੇ ਪਿਛਲੇ 60-65 ਸਾਲਾਂ ਤੋਂ ਲਗਾਤਾਰ ਗੁਰੂ ਕਾ ਲਾਹੌਰ ਵਿਖੇ ਬਸੰਤ ਪੰਚਮੀ ਮੌਕੇ ਹੁੰਦੇ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸੰਬੰਧੀ ਸਮਾਗਮਾਂ ਲਈ ਮਠਿਆਈ ਤਿਆਰ ਕਰਕੇ ਭੇਜੀ ਜਾਂਦੀ ਹੈ | ਉਨ੍ਹਾਂ ਦੱਸਿਆ ਇਸ ਵਾਰ ਬਸੰਤ ਪੰਚਮੀ ਮੌਕੇ 23 ਜਨਵਰੀ ਗੁਰੂ ਕਾ ਲਾਹੌਰ ਵਿਖੇ ਸਮਾਗਮ ਕਰਵਾਏ ਜਾਂਦੇ ਹਨ ਅਤੇ 22 ਜਨਵਰੀ ਨੂੰ ਗੁਰੂ ਕਾ ਮਹਿਲ ਤੋਂ ਬਰਾਤ ਰੂਪੀ ਨਗਰ ਕੀਰਤਨ ਗੁਰੂ ਕਾ ਲਾਹੌਰ ਨੂੰ ਜਾਵੇਗਾ | ਇਸ ਵਾਰ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਮਨਾਈ ਗਈ | ਇਸ ਦੌਰਾਨ ਤਿਆਰ ਕੀਤੀ ਗਈ ਮਠਿਆਈ ਸੰਤ ਮਹਾਂਪੁਰਸ਼ ਸੰਤ ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲੇ, ਸੰਤ ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲੇ, ਸੰਤ ਬਾਬਾ ਭਾਗ ਸਿੰਘ ਕਜਲੇ ਵਾਲੇ, ਸੰਤ ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਸੰਤ ਬਾਬਾ ਜਰਨੈਲ ਸਿੰਘ ਕਿਲਾ ਅਨੰਦਗੜ੍ਹ ਵਾਲੇ, ਸੰਤ ਬਾਬਾ ਜਗਜੀਤ ਸਿੰਘ, ਸੰਤ ਬਾਬਾ ਲੱਖਾ ਸਿੰਘ, ਸੰਤ ਬਾਬਾ ਜਰਨੈਲ ਸਿੰਘ ਨੌਰੇ ਵਾਲੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਦੇਵ ਸਿੰਘ ਭੌਰ ਦੀ ਹਾਜ਼ਰੀ ਵਿੱਚ ਅਰਦਾਸ ਕਰਨ ਉਪਰੰਤ ਪੰਜ ਗੱਡੀਆਂ 'ਚ ਮਠਿਆਈ ਰੱਖ ਕੇ ਗੁਰੂ ਕਾ ਲਾਹੌਰ ਨੂੰ ਰਵਾਨਾ ਕੀਤੀ ਗਈ | ਉਪਰੰਤ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਵਲੋਂ ਆਏ ਹੋਏ ਸੰਤ ਮਹਾਂਪੁਰਸ਼ਾਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਸਰਪੰਚ ਦਿਲਬਾਗ ਸਿੰਘ ਨੌਰਾ, ਸੁਖਜਿੰਦਰ ਸਿੰਘ ਨੌਰਾ, ਸਤਵਿੰਦਰ ਸਿੰਘ ਰਾਜੂ, ਦਲਜੀਤ ਸਿੰਘ ਬੈਂਸ, ਹਰਜਿੰਦਰ ਸਿੰਘ ਨੰਬਰਦਾਰ, ਅਜੀਤ ਸਿੰਘ ਹਲਵਾਈ, ਮਿੱਤ ਸਿੰਘ ਪੰਚ, ਜਸਵਿੰਦਰ ਸੋਨੀ, ਹਰਪ੍ਰੀਤ ਸਿੰਘ ਹੈਪੀ, ਮੋਹਨ ਸਿੰਘ ਬਣਵੈਤ, ਧਨਵੰਤ ਸਿੰਘ, ਡਾ: ਅਮਰੀਕ ਸਿੰਘ ਸੋਢੀ, ਸੋਨੂੰ ਝਿੱਕਾ, ਇਕਬਾਲ ਸਿੰਘ ਕਾਹਮਾ, ਨਰਿੰਦਰ ਸਿੰਘ ਉੜਾਪੜ, ਰਣਜੀਤ ਸਿੰਘ, ਕੁਲਵਿੰਦਰ ਸਿੰਘ ਭਾਰਟਾ ਖੁਰਦ, ਗੁਰਚਰਨ ਸਿੰਘ, ਮਹਿੰਦਰ ਸਿੰਘ ਅਤੇ ਸਮੂਹ ਸੰਤ ਮਹਾਂਪੁਰਸ਼ ਅਤੇ ਦੂਰੋਂ ਨੇੜਿਓਾ ਆਈਆਂ ਸਮੂਹ ਸੰਗਤਾਂ ਆਦ ਹਾਜ਼ਰ ਸਨ |