13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲਗਾਇਆ ਜਾਗਰੂਕਤਾ ਕੈਂਪ

ਅਜੀਤ ਡੈਸਕ 24-01-2026
ਧਰਮਕੋਟ ਵਿਖੇ ਰੈੱਡ ਕਰਾਸ ਨਵਾਂਸ਼ਹਿਰ ਦੀ ਟੀਮ ਕੈਂਪ ਦੌਰਾਨ ਨਸ਼ਿਆਂ ਖ਼ਿਲਾਫ਼ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਸਮੇਂ | ਤਸਵੀਰ : ਜਰਨੈਲ ਸਿੰਘ ਨਿੱਘ੍ਹਾ


ਸਾਹਲੋਂ, 23 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਧਰਮਕੋਟ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਉਨ੍ਹਾਂ ਨੇ ਨਸ਼ੇ ਦੀ ਭਿਆਨਕ ਸਮੱਸਿਆ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੇ ਅਸਲੀ ਮੂਲ ਆਧਾਰ ਤੋਂ ਭਟਕ ਕੇ ਨਸ਼ੇ ਦੇ ਆਦੀ ਹੋ ਰਹੇ ਹਨ | ਉਨ੍ਹਾਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਪੰਜਾਬ ਭਰ ਵਿੱਚ ਨਸ਼ੇ ਦੀ ਰੋਕਥਾਮ ਲਈ ਬਹੁਤ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹਨ | ਉਨ੍ਹਾਂ ਨੇ ਨਸ਼ੇ ਦੇ ਸੇਵਨ ਨਾਲ ਹੋਣ ਵਾਲੀਆ ਭਿਆਨਕ ਬਿਮਾਰੀਆਂ, ਕਾਲਾ ਪੀਲੀਆ ਅਤੇ ਐੱਚ.ਆਈ.ਵੀ ਵਰਗੀਆਂ ਬਿਮਾਰੀਆਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ | ਇਸ ਮੌਕੇ 'ਤੇ ਕਮਲਜੀਤ ਕੌਰ ਕੌਂਸਲਰ ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਬਹਾਦਰ ਸਿੰਘ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਪਿੰਡ ਵਾਸੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ 'ਤੇ ਜਸਵਿੰਦਰ ਪੰਚ, ਅਵਤਾਰ ਸਿੰਘ, ਸੀਮਾ ਰਾਣੀ ਆਂਗਣਵਾੜੀ ਵਰਕਰ, ਚੰਚਲ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ, ਜਸਪਿੰਦਰ ਸਿੰਘ, ਪਰਮਜੀਤ ਕੌਰ, ਸੰਦੀਪ ਕੌਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਮੀਂਹ ਨਾਲ ਟੁੱਟੀਆਂ ਸੜਕਾਂ 'ਚ ਭਰਿਆ ਪਾਣੀ ਅਗਲੀ ਖ਼ਬਰ ਪੰਜਾਬੀ ਲੇਖਿਕਾ ਪਿ੍ੰ. ਸੁਰਿੰਦਰਪਾਲ ਕੌਰ ਬਰਾੜ ਕੈਨੇਡਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।