13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰਦੁਆਰਾ ਭਗਵਾਨੀ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 24-01-2026
ਔੜ, 23 ਜਨਵਰੀ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ, ਚੱਲਦਾ ਵਹੀਰ ਚੱਕਰਵਰਤੀ ਪੰਜਵਾਂ ਤਖ਼ਤ 96 ਕਰੋੜੀ ਨਿਹੰਗ ਸਿੰਘਾਂ ਮਿਸਲ ਸ੍ਰੀ ਅਨੰਦਪੁਰ ਸਾਹਿਬ ਜੂਨ 1984 ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ (ਭਗਵਾਨ ਸਿੰਘ ਵਾਲਾ, ਯਾਦਗਾਰ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ) ਵਿਖੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਠਾਕਰ ਸਿੰਘ ਦੀ ਅਗਵਾਈ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ 'ਚ ਵੱਖ-ਵੱਖ ਕੀਰਤਨੀ ਜਥਿਆਂ ਤੋਂ ਇਲਾਵਾ ਸੰਤ ਬਾਬਾ ਠਾਕੁਰ ਸਿੰਘ ਅਤੇ ਹੋਰ ਮਹਾਂ-ਪੁਰਸ਼ਾਂ ਵਲੋਂ ਹਾਜ਼ਰ ਸੰਗਤਾਂ ਨਾਲ ਗੁਰੂ ਜੀ ਦੀ ਜੀਵਨੀ ਨਾਲ ਸਬੰਧਤ ਕੀਰਤਨ ਤੇ ਕਥਾ-ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਬਾਬਾ ਠਾਕਰ ਸਿੰਘ ਨੇ ਇਸ ਧਾਰਮਿਕ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਨੂੰ ਕਥਾ ਕੀਰਤਨ ਕਰਕੇ ਗੁਰ-ਇਤਿਹਾਸ ਨਾਲ ਜੋੜਿਆ ਤੇ ਸੰਗਤ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕਈ ਸਨਮਾਨ ਯੋਗ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ, ਕਮੇਟੀ ਪ੍ਰਧਾਨ ਧਿਆਨ ਸਿੰਘ, ਹਰੀ ਸਿੰਘ, ਬਲਵਿੰਦਰ ਕੌਰ, ਅਮਨਦੀਪ ਸਿੰਘ, ਅਵਤਾਰ ਸਿੰਘ ਧੀਰ, ਰਾਜ ਕੁਮਾਰ ਕਾਲੂ, ਬਾਬਾ ਜੋਗਾ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਇੰਦਰਵੀਰ ਸਿੰਘ ਗੋਸਲ, ਬਾਬਾ ਤੀਰਥ ਸਿੰਘ, ਬਾਬਾ ਕੇਹਰ ਸਿੰਘ, ਨੰਬਰਦਾਰ ਅਮਰੀਕ ਸਿੰਘ ਭੰਗਲ, ਬਾਬਾ ਗੁਰਜੋਤ ਸਿੰਘ, ਬਾਬਾ ਰਾਜਵੀਰ ਸਿੰਘ, ਬਾਬਾ ਹਰਪ੍ਰੀਤ ਸਿੰਘ ਲੰਗੜੋਆ, ਗੁਰਪ੍ਰੀਤ ਗੈਵੀ, ਹਰਮਨ ਹੈਰੀ ਅਤੇ ਸ਼ਮਸ਼ੇਰ ਸਿੰਘ ਪਿੰਕਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਰਾਮ ਮੰਦਰ ਦੀ ਦੂਜੀ ਵਰ੍ਹੇਗੰਢ 'ਤੇ ਲੰਗਰ ਲਗਾਇਆ ਅਗਲੀ ਖ਼ਬਰ ਪਤੰਗ ਉਡਾਉਣ ਦੇ ਸ਼ੌਕੀਨਾਂ ਨੂੰ ਚਾਈਨਾ ਡੋਰ ਛੱਡ ਕੇ ਸੂਤੀ ਡੋਰ ਨਾਲ ਪਤੰਗ ਉਡਾਉਣੇ ਚਾਹੀਦੇ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।