21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 25-01-2026
ਗੜ੍ਹਦੀਵਾਲਾ, 24 ਜਨਵਰੀ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੁਸਾਇਟੀ ਦੇ 11 ਸਾਲ ਪੂਰੇ ਹੋਣ 'ਤੇ 26 ਜਨਵਰੀ ਨੂੰ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਵਿਸ਼ੇਸ਼ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ 10:30 ਤੋਂ ਸ਼ਾਮ 3 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ | ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਢਾਡੀ ਜਥਾ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਢਾਡੀ ਜਥਾ ਬੀਬੀ ਦਲੇਰ ਕੌਰ ਖ਼ਾਲਸਾ, ਕਥਾਵਾਚਕ ਭਾਈ ਬਰਜਿੰਦਰ ਸਿੰਘ ਪਰਵਾਨਾ, ਬਾਬਾ ਹਰਜੀਤ ਸਿੰਘ ਗੋਬਿੰਦਗੜ੍ਹ ਵਾਲੇ, ਭਾਈ ਸੰਦੀਪ ਸਿੰਘ ਕੂੰਡਾ ਆਦਿ ਜਥੇ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ, ਸੁਸਾਇਟੀ ਦੇ ਮੈਂਬਰ ਅਤੇ ਇਲਾਕੇ ਦੇ ਨੌਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਸਿਖਲਾਈ ਕੋਰਸਾਂ ਦੀ ਸਮਾਂ ਸਾਰਣੀ ਜਾਰੀ ਅਗਲੀ ਖ਼ਬਰ ਸਰਕਾਰੀ ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਤੇ ਗਣਤੰਤਰ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।