20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ੍ਰੀ ਗੁਰੂ ਰਾਮਦਾਸ ਹਸਪਤਾਲ ਬੰਗਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 25-01-2026
ਬੰਗਾ, 24 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨਜ਼ਦੀਕ ਨਵੀਂ ਦਾਣਾ ਮੰਡੀ ਬੰਗਾ ਵਿਖੇ ਲਾਇਨਜ਼ ਕਲੱਬ ਬੰਗਾ ਸਿਮਰਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੁਕੰਦਪੁਰ ਅਤੇ ਬਹਿਰਾਮ ਦੇ ਸਹਿਯੋਗ ਨਾਲ ਮਿਲ ਕੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਗਿਆ | ਗੁਰਮੀਤ ਸਿੰਘ ਮਿੰਟੂ ਨੇ ਇਸ ਖੂਨਦਾਨ ਕੈਂਪ ਵਿੱਚ ਵੱਡੀ ਸੰਖਿਆ ਵਿੱਚ ਪੁੱਜੇ ਖੂਨਦਾਨੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਖੂਨ ਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ | ਇਸ ਕੈਂਪ ਵਿੱਚ 65 ਦੇ ਕਰੀਬ ਖੂਨਦਾਨੀ ਪਹੁੰਚੇ | ਇਸ ਮੌਕੇ ਲਾਇਨਜ਼ ਪ੍ਰਧਾਨ ਮੀਨੂੰ ਭੁੱਟਾ, ਸੈਕਟਰੀ ਬਨੀਤਾ ਕੁਮਾਰੀ, ਐਮ.ਪੀ.ਏ.ਪੀ ਬਲਾਕ ਮੁਕੰਦਪੁਰ ਤੋਂ ਪ੍ਰਧਾਨ ਪੁਰਸ਼ੋਤਮ ਲਾਲ, ਗੁਰਮੀਤ ਸਾਧਪੁਰੀ ਉਪ ਪ੍ਰਧਾਨ ਅਤੇ ਸਾਥੀ, ਐਮ.ਪੀ.ਏ.ਪੀ ਬਲਾਕ ਬਹਿਰਾਮ ਦੇ ਪ੍ਰਧਾਨ ਰਕੇਸ਼ ਕੁਮਾਰ ਅਤੇ ਹਸਪਤਾਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਉਪ ਪ੍ਰਧਾਨ ਨਿਰਮਲ ਸਿੰਘ, ਮਨੋਹਰ ਲਾਲ ਧੀਰ, ਮੈਡਮ ਹਰਵਿੰਦਰ ਕੌਰ, ਮੈਡਮ ਰਾਣੀ ਕਰਿਆਮ, ਸੰਧੂ ਸਾਹਿਬ, ਪਿ੍ੰਸੀਪਲ ਜਸਬੀਰ ਸਿੰਘ ਸੈਕਟਰੀ, ਸਰਬਜੀਤ ਸਿੰਘ, ਹੰਸਰਾਜ, ਪਰਮਿੰਦਰ ਰਾਏ, ਨੂਰਪੁਰੀ ਅਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਤ ਵਿਚਾਰਾਂ ਦੀ ਦਿਸ਼ਾ ਬਦਲਣ ਦੇ ਸਮਰੱਥ ਹੁੰਦਾ ਹੈ- ਇੰਜੀ. ਜਸਵੀਰ ਮੋਰੋਂ ਅਗਲੀ ਖ਼ਬਰ ਵਿਧਾਇਕ ਡਾ. ਸੁੱਖੀ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।