09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਣਪਛਾਤੀ ਕਾਰ ਨੇ ਕਾਰ ਨੂੰ ਮਾਰੀ ਟੱੱਕਰ, ਚਾਲਕ ਮੌਕੇ ਤੋਂ ਫਰਾਰ

ਅਜੀਤ ਡੈਸਕ 01-02-2026
ਕਾਠਗੜ੍ਹ, 31 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਪਿੰਡ ਸੁੱਧਾਮਾਜਰਾ ਦੇ ਕੋਲ ਕਾਰ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਐਫ ਟੀਮ ਦੇ ਏ.ਐਸ.ਆਈ ਇੰਚਾਰਜ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲ ਰੂਮ ਨਵਾਂਸ਼ਹਿਰ ਤੋਂ ਫੋਨ ਆਇਆ ਸੀ ਕਿ ਪਿੰਡ ਸੁੱਧਾਮਾਜਰਾ ਦੇ ਕੋਲ ਐਕਸੀਡੈਂਟ ਹੋਇਆ ਹੈ, ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਸਵਿਫਟ ਕਾਰ ਜਿਸ ਦਾ ਨੰਬਰ ਪੀ. ਬੀ 20 ਈ 7908 ਜਿਸ ਨੂੰ ਜਸਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਰਾਗਪੁਰ ਥਾਣਾ ਕਾਠਗੜ੍ਹ ਚਲਾ ਰਿਹਾ ਸੀ | ਜੋ ਕਿ ਰੋਪੜ ਸਾਇਡ ਤੋਂ ਬਲਾਚੌਰ ਜਾ ਰਿਹਾ ਸੀ | ਜਦੋਂ ਇਹ ਪਿੰਡ ਸੁੱਧਾਮਾਜਰਾ ਦੇ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੀ ਅਣਪਛਾਤੀ ਤੇਜ਼ ਕਾਰ ਨੇ ਇਸ ਸਵਿਫਟ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਕੇ ਅਣਪਛਾਤੀ ਕਾਰ ਦਾ ਡਰਾਈਵਰ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ | ਹਾਦਸੇ 'ਚ ਸਵਿਫਟ ਕਾਰ ਦੇ ਡਰਾਇਵਰ ਦੇ ਸੱਟਾਂ ਲੱਗੀਆਂ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ, ਜਾਨੀ ਨੁਕਸਾਨ ਦਾ ਬਚਾਅ ਹੋ ਗਿਆ | ਐਸ. ਐਸ. ਐਫ ਟੀਮ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ 'ਤੇ ਕਰਵਾਇਆ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਬਹਾਲ ਕਰਵਾਈ |
ਪਿਛਲੀ ਖ਼ਬਰ ਮੀਰਪੁਰ ਲੱਖਾ ਵਿਖੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਬੰਗਾ ਤੇ ਕਲਸੀ ਦੀ ਅਗਵਾਈ 'ਚ ਬਹਿਰਾਮ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।