17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰੀਖਿਆਵਾਂ ਦੇ ਦਿਨਾਂ 'ਚ ਲਗਾਈਆਂ ਕੰਪਿਊਟਰ ਅਧਿਆਪਕਾਂ ਦੀਆਂ ਹੈਲਥ ਕਾਰਡ ਬਣਾਉਣ 'ਤੇ ਡਿਊਟੀਆਂ ਦਾ ਵਿਰੋਧ

ਅਜੀਤ ਡੈਸਕ 03-02-2026
ਨਵਾਂਸ਼ਹਿਰ, 2 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਸਬੰਧ 'ਚ ਕੰਪਿਊਟਰ ਅਧਿਆਪਕ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੂੰ ਇਨ੍ਹਾਂ ਡਿਊਟੀਆਂ ਦੇ ਬਾਈਕਾਟ ਦੇ ਸਬੰਧ 'ਚ ਪੱਤਰ ਦਿੱਤਾ ਗਿਆ | ਦੋਨੋਂ ਯੂਨੀਅਨ ਦੇ ਸਟੇਟ ਕਮੇਟੀ ਮੈਂਬਰਾਂ ਵਲੋਂ ਲਏ ਗਏ ਫੈਸਲੇ ਅਨੁਸਾਰ ਆਗੂਆਂ ਨੇ ਦੱਸਿਆ ਕਿ ਬੱਚਿਆਂ ਦੇ ਸਕੂਲਾਂ ਵਿੱਚ ਪ੍ਰੈਕਟੀਕਲ ਅਤੇ ਫਾਈਨਲ ਪੇਪਰਾਂ ਦੀ ਪੜ੍ਹਾਈ ਦੀ ਦੁਹਰਾਈ ਚੱਲ ਰਹੀ ਹੈ | ਉਨ੍ਹਾਂ ਨੂੰ ਸਰਕਾਰ ਇਨ੍ਹਾਂ ਕੰਮਾਂ ਤੋਂ ਹਟਾ ਕੇ ਹੁਣ ਹੈਲਥ ਕਾਰਡ ਬਣਾਉਣ ਦੇ ਕੰਮ ਵਿੱਚ ਲਗਾ ਰਹੀ ਹੈ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਬਹੁਤ ਹੀ ਮਾੜਾ ਅਸਰ ਪਵੇਗਾ | ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਪ੍ਰਧਾਨ ਲਖਬੀਰ ਸਿੰਘ, ਸਟੇਟ ਕਮੇਟੀ ਮੈਂਬਰ ਰਾਜਵਿੰਦਰ ਲਾਖਾ, ਜਨਰਲ ਸਕੱਤਰ ਸੁਰਿੰਦਰ ਸਹਿਜਲ ਅਤੇ ਵੱਡੀ ਗਿਣਤੀ 'ਚ ਪਹੁੰਚੇ ਕੰਪਿਊਟਰ ਅਧਿਆਪਕਾਂ ਵਲੋਂ ਇਨ੍ਹਾਂ ਡਿਊਟੀਆਂ ਦੇ ਬਾਈਕਾਟ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਮੂਹਿਕ ਤੌਰ 'ਤੇ ਇਨ੍ਹਾਂ ਡਿਊਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ | ਕੰਪਿਊਟਰ ਅਧਿਆਪਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਪਿਊਟਰ ਅਧਿਆਪਕ ਦੀ ਲਗਾਈ ਗਈ ਗੈਰ ਵਿੱਦਿਅਕ ਡਿਊਟੀ ਭਾਵ ਹੈਲਥ ਡਿਪਾਰਟਮੈਂਟ ਦੇ ਹੈਲਥ ਕਾਰਡ ਬਮਾਉਣ ਲਈ ਲਗਾਈ ਗਈ ਡਿਊਟੀ ਦਾ ਬਾਈਕਾਟ ਕੀਤਾ ਗਿਆ ਹੈ | ਸਾਂਝੇ ਤੌਰ 'ਤੇ ਦੋਨਾਂ ਜਥੇਬੰਦੀਆਂ ਵਲੋਂ ਇਹ ਫੈਸਲਾ ਲਿਆ ਗਿਆ ਹੈ | ਇਸ ਸਮੇਂ ਓਾਕਾਰ ਸਿੰਘ, ਚੰਦਨ ਸ਼ਰਮਾ, ਸੁਸ਼ੀਲਕੁਮਾਰ, ਸੰਜੀਵ ਕੁਮਾਰ, ਅਮਨਦੀਪ ਕੁਮਾਰ, ਮਨਦੀਪ ਸਿੰਘ, ਲਖਵਿੰਦਰ ਕੁਮਾਰ, ਰੋਹਿਤ ਗੌਤਮ, ਸੁਰਿੰਦਰ ਕੁਮਾਰ, ਹਰਦੀਪ ਕੁਮਾਰ, ਅਮਰੀਕ ਸਿੰਘ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਜਸਵੀਰ ਸਿੰਘ, ਰਾਜਵਿੰਦਰ ਲਾਖਾ, ਜਸਪਾਲ ਸਿੰਘ, ਰਘੂ ਚੌਧਰੀ, ਰਜਿੰਦਰ ਕੁਮਾਰ ਬਸਰਾ, ਰਵੀ ਬਸਰਾ, ਰਾਜ ਕੁਮਾਰ, ਸੁਖਵਿੰਦਰ ਸਿੰਘ, ਜੋਗੇਸ਼, ਰਮਨ ਕੁਮਾਰ, ਰਵਿੰਦਰ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਵਰਿੰਦਰ ਸਿੰਘ, ਨਵਦੀਪ ਸੈਣੀ, ਸੁਰਿੰਦਰ ਸਿੰਘ, ਹਰਪ੍ਰੀਤ, ਨਰੇਸ਼ ਕੁਮਾਰ, ਗੌਰਵ ਪਠਾਣੀਆ, ਵਰੁਣ ਵਿੱਗ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਰਾਜੂ ਸੈਣੀ, ਲਖਬੀਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸੰਦੀਪ ਦੱਤਾ, ਪਵਨ ਕੁਮਾਰ, ਰਕੇਸ਼ ਕੁਮਾਰ, ਨਛੱਤਰ ਰਾਮ, ਨਿਰਮਲ ਰਾਮ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਡਾ. ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਚੌਥਾ ਦਿਨ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।