27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਬਘੋਰਾ ਵਿਖੇ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਤੋਂ 8 ਫਰਵਰੀ ਤੱਕ ਮਨਾਇਆ ਜਾਵੇਗਾ

ਅਜੀਤ ਡੈਸਕ 04-02-2026
ਨਵਾਂਸ਼ਹਿਰ, 3 ਫਰਵਰੀ (ਹਰਮਿੰਦਰ ਸਿੰਘ ਪਿੰਟੂ) - ਪਿੰਡ ਬਘੋਰਾ ਵਿਖੇ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਤੋਂ 8 ਫਰਵਰੀ ਤੱਕ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਪ੍ਰੀਤਮ ਭਗਤ ਨੇ ਦੱਸਿਆ ਕਿ 6 ਫਰਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਰਾਤ ਨੂੰ ਗਗਨਦੀਪ ਸਿੰਘ ਕਜਲਾ ਦਾ ਢਾਡੀ ਜਥਾ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜੇਗਾ | 7 ਫਰਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ ਵਿੱਚ ਬਲਵਿੰਦਰ ਸਿੰਘ ਬੈਂਸ ਸਿੰਬਲ ਮਜਾਰਾ ਦਾ ਢਾਡੀ ਜਥਾ ਗੁਰ ਇਤਿਹਾਸ ਨਾਲ ਜੋੜੇਗਾ ਅਤੇ ਰਾਤ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੁਖਦੇਵ ਸਿੰਘ ਖੋਜਕੀਪੁਰ ਦਾ ਕੀਰਤਨੀ ਜਥਾ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਕਥਾ ਕੀਰਤਨ ਕਰੇਗਾ ਅਤੇ 8 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਅਮਰਜੀਤ ਸਿੰਘ ਦਾ ਢਾਡੀ ਜਥਾ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕਰੇਗਾ |

ਪਿਛਲੀ ਖ਼ਬਰ ਥਾਣਾ ਸਦਰ ਬੰਗਾ ਵਲੋਂ ਇਕ ਔਰਤ ਨੂੰ 6 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਚੋਰਾਂ ਵਲੋਂ ਧਾਰਮਿਕ ਅਸਥਾਨ ਦੀਆਂ ਵੱਖ-ਵੱਖ ਗੋਲਕਾਂ ਵਿੱਚੋਂ ਨਕਦੀ ਅਤੇ ਕੀਮਤੀ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।