13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਬੀਮਾ ਕਾਰਡ ਬਣਾਇਆ ਜਾ ਰਿਹਾ

ਅਜੀਤ ਡੈਸਕ 22-02-2026
ਟੱਪਰੀਆਂ ਖੁਰਦ,21 ਫਰਵਰੀ (ਬਲਵਿੰਦਰ ਨਾਨੋਵਾਲੀਆ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੂਰੇ ਸੂਬੇ ਅੰਦਰ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਠਨ ਟੀਮ ਵਲੋਂ ਪਿਛਲੇ ਚਾਰ ਦਿਨ ਤੋਂ ਪਿੰਡ ਮਾਲੇਵਾਲ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਹਰੇਕ ਪਰਿਵਾਰ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਕੁਮਾਰ ਇੰਸਪੈਕਟਰ ਖੁਰਾਕ ਅਤੇ ਸਿਵਲ ਸਪਲਾਈ ਸੜੋਆ ਨੇ ਪਿੰਡ ਮਾਲੇਵਾਲ ਵਿਖੇ ਦੱਸਿਆ ਕਿ ਇਸ ਕੈਂਪ ਵਿਚ ਹਰੇਕ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਬੰਧਤ ਪਰਿਵਾਰ ਪੰਜਾਬ ਦਾ ਵਸਨੀਕ ਹੋਵੇ | ਉਸ ਪਰਿਵਾਰ ਦਾ ਆਧਾਰ ਕਾਰਡ ਬਣਿਆ ਹੋਵੇ ਅਤੇ ਪਰਿਵਾਰ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੋਵੇ | ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰਕ ਮੈਂਬਰ ਦਾ ਪਿੰਡ ਦੀ ਵੋਟਰ ਸੂਚੀ ਵਿਚ ਨਾਂਅ ਦਰਜ ਨਹੀ ਹੈ, ਉਹ ਪਰਿਵਾਰ ਦੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਜਨਮ ਸਬੂਤ ਸਾਰਟੀਫਿਕੇਟ ਦੇ ਨਾਲ-ਨਾਲ ਅਟੈਚ ਮੋਬਾਈਲ ਫੋਨ ਵੀ ਕੈਂਪ ਸਥਾਨ 'ਤੇ ਨਾਲ ਹੀ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਵਾਲਾ ਪਰਿਵਾਰ ਇਹ ਸੁਨਿਸਚਿਤ ਕਰ ਲਵੇ ਕਿ ਉਸ ਦਾ ਪਰਿਵਾਰ ਦਾ ਆਧਾਰ ਕਾਰਡ ਮੋਬਾਈਲ ਫੋਨ ਨਾਲ ਲਿੰਕ ਹੈ | ਇਸ ਮੌਕੇ ਰੋਹਿਤ ਕੁਮਾਰ, ਨਰੇਸ਼ ਕੁਮਾਰ ਅਤੇ ਹੋਰ ਕਰਮਚਾਰੀ ਵੀ ਇਸ ਕਾਰਜ ਵਿੱਚ ਲੱਗੇ ਹੋਏ ਸਨ |
ਪਿਛਲੀ ਖ਼ਬਰ ਪਿੰਡ ਮਾਹਿਲ ਗਹਿਲਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ 22 ਨੂੰ ਸ਼ਾਲੀਮਾਰ ਬਾਗ 'ਚ ਲਾਏ ਬੂਟਿਆਂ ਦੀ ਸਫ਼ਾਈ ਕੀਤੀ ਜਾਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।