14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਮ ਆਦਮੀ ਕਲੀਨਿਕ ਔੜ ਵਿਖੇ ਨਵੇਂ ਮੈਡੀਕਲ ਅਫਸਰ ਦੀ ਨਿਯੁਕਤੀ

ਅਜੀਤ ਡੈਸਕ 22-02-2026
ਨਵਾਂਸ਼ਹਿਰ, 21 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਨੇ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਿਕ, ਔੜ ਦੇ ਨਵੇਂ ਮੈਡੀਕਲ ਅਫਸਰ ਡਾ. ਗਿਰੀਸ਼ ਸ਼ਰਮਾ ਨੂੰ ਇੰਮਪੈਨਲਮੈਂਟ ਪੱਤਰ ਸੌਂਪਿਆ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ | ਡਾ. ਮਿੱਤਲ ਨੇ ਡਾ. ਗਿਰੀਸ਼ ਸ਼ਰਮਾ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਮਿਸ਼ਨਰੀ ਪ੍ਰਚਾਰਕ ਸੋਹਣ ਲਾਲ ਕਾਜਮਪੁਰ ਵਾਲਿਆਂ ਦੀ ਯਾਦ 'ਚ ਸਮਾਗਮ ਅੱਜ ਅਗਲੀ ਖ਼ਬਰ ਆਂਗਨਵਾੜੀ ਸੁਪਰਵਾਈਜ਼ਰਾਂ ਤੇ ਵਰਕਰਾਂ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।