18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਹਿਪਾ ਵਿਖੇ ਇਕ ਦਿਨਾ ਕਬੱਡੀ ਟੂਰਨਾਮੈਂਟ 12 ਮਾਰਚ ਨੂੰ

ਅਜੀਤ ਡੈਸਕ 22-02-2026
ਮੁਕੰਦਪੁਰ, 21 ਫਰਵਰੀ (ਅਮਰੀਕ ਸਿੰਘ ਢੀਂਡਸਾ)-ਪਿੰਡ ਰਹਿਪਾ ਵਿਖੇ ਹਰ ਸਾਲ ਕਬੱਡੀ ਟੂਰਨਾਮੈਂਟ ਕਰਵਾਏ ਜਾਣ ਸੰਬੰਧੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਇੱਕ ਮੀਟਿੰਗ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਵਿਖੇ ਹੋਈ | ਜਿਸ 'ਚ ਇਹ ਫੈਸਲਾ ਲਿਆ ਗਿਆ ਕਿ ਇਸ ਵਾਰ ਇਕ ਦਿਨਾ ਟੂਰਨਾਮੈਂਟ 12 ਮਾਰਚ ਦਿਨ ਵੀਰਵਾਰ ਨੂੰ ਕਰਵਾਇਆ ਜਾਵੇਗਾ ਜਿਸ ਵਿੱਚ 35 ਤੋਂ 70 ਕਿਲੋ ਭਾਰ ਵਰਗ ਦੇ ਤਿੰਨ ਮੁਕਾਬਲੇ ਕਰਵਾਏ ਜਾਣਗੇ ਅਤੇ ਹਰੇਕ ਭਾਰ ਵਰਗ ਦੀਆਂ 6-6 ਟੀਮਾਂ ਸ਼ਾਮਲ ਕੀਤੀਆਂ ਜਾਣਗੀਆਂ | ਪ੍ਰਬੰਧਕਾਂ ਵੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਖੇਡਾਂ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਟੂਰਨਾਮੈਂਟ ਕਰਵਾਉਣ ਦਾ ਮੁੱਖ ਮੰਤਵ ਹੋਵੇਗਾ |
ਪਿਛਲੀ ਖ਼ਬਰ ਸਕਾਲਰਜ਼ ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।