19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਦਰਸ਼ ਸਕੂਲ ਦੇ ਅਧਿਆਪਕਾਂ ਵਲੋਂ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ

ਅਜੀਤ ਡੈਸਕ 22-02-2026
ਬੰਗਾ, 21 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ) - ਆਦਰਸ਼ ਸਕੂਲ ਟੀਚਿੰਗ ਤੇ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਸਮੂਹ ਕੈਬਨਿਟ ਮੰਤਰੀਆਂ ਦੇ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਆਦਰਸ਼ ਸਕੂਲਾਂ ਦਾ ਕੋਈ ਵੀ ਕੰਮ ਹਾਲੇ ਤੱਕ ਸਿਰੇ ਨਹੀਂ ਚਾੜਿ੍ਹਆ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ 13 ਸਾਲਾਂ ਤੋਂ ਉਹ ਆਦਰਸ਼ ਸਕੂਲਾਂ 'ਚ ਪੜ੍ਹਾ ਰਹੇ ਹਨ, ਪਰ ਅਫਸੋਸ ਕੇ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਜਾਂ ਕੋਈ ਇੰਕਰੀਮੈਂਟ ਨਹੀਂ ਲੱਗਾ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ 23 ਫਰਵਰੀ ਨੂੰ ਉਨ੍ਹਾਂ ਵੱਲੋਂ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਗਲੋਟੀ, ਸੂਬਾ ਸਕੱਤਰ ਸੁਖਦੀਪ ਕੌਰ ਸਰਾਂ, ਮੀਨੂੰ ਬਾਲਾ ਮੀਤ ਪ੍ਰਧਾਨ, ਮੈਡਮ ਓਮਾ ਮਾਧਵੀ, ਚੰਦਰ ਸ਼ੇਖਰ, ਸ਼ੁਭਕਰਨ, ਦੀਪ ਅਰੋੜਾ, ਮਨਮੋਹਨ ਸਿੰਘ, ਗੁਰਜਿੰਦਰ ਸਿੰਘ, ਗੁਰਜੀਤ ਸਿੰਘ ਚਾਹਲ, ਅੰਮਿ੍ਤ ਪਾਲ ਸਿੰਘ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਪਵਨ ਕੁਮਾਰ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਸੁਖਚੈਨ ਸਿੰਘ, ਅਮਨ ਖਾਨ, ਸਵਰਨਜੀਤ ਕੌਰ ਆਦਿ ਹਾਜ਼ਿਰ ਸਨ |
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ 'ਸਪੋਰਟਸ ਫੀਏਸਟਾ 2026' ਧੂਮਧਾਮ ਨਾਲ ਸਮਾਪਤ ਅਗਲੀ ਖ਼ਬਰ ਸ਼ਿਵਰਾਤਰੀ ਨੂੰ ਸਮਰਪਿਤ ਮੇਨ ਬਾਜ਼ਾਰ ਰਾਹੋਂ 'ਚ ਲਗਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।