13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੌਜਵਾਨ ਤੇ ਬੱਚੇ ਸਾਦੇ ਰੰਗਾਂ ਨਾਲ ਹੀ ਹੋਲੀ ਦਾ ਪਵਿੱਤਰ ਤਿਉਹਾਰ ਮਨਾਉਣ- ਬੰਗਾ

ਅਜੀਤ ਡੈਸਕ 04-03-2026
ਕਟਾਰੀਆਂ, 3 ਮਾਰਚ (ਪ੍ਰੇਮੀ ਸੰਧਵਾਂ)-ਧਾਰਮਿਕ ਖਿਆਲਾਂ ਦੇ ਧਾਰਨੀ ਤੇ ਦਵਿੰਦਰ ਫਰਨੀਚਰ ਹਾਊਸ ਮੁਕੰਦਪੁਰ ਰੋਡ ਬੰਗਾ ਦੇ ਚੀਫ਼ ਡਾਇਰੈਕਟਰ ਅਤੇ ਉੱਘੇ ਸਮਾਜ ਸੇਵੀ ਸੋਮਪਾਲ ਸਿੰਘ ਬੰਗਾ ਨੇ 4 ਮਾਰਚ ਨੂੰ ਦੁਨੀਆ ਦੇ ਕੋਨੇ-ਕੋਨੇ 'ਚ ਅਤੇ ਸ੍ਰੀ ਅਨੰਦਪੁਰ ਸਾਹਿਬ ਜੀ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦਾ ਇਹ ਪਵਿੱਤਰ ਦਿਹਾੜਾ ਬਹੁਤ ਹੀ ਨਸੀਬ ਵਾਲੇ ਲੋਕਾਂ ਨੂੰ ਪ੍ਰਾਪਤ ਹੁੰਦਾ ਹੈ | ਇਸ ਲਈ ਸਾਨੂੰ ਇਸ ਪਵਿੱਤਰ ਦਿਹਾੜੇ 'ਤੇ ਕੈਮੀਕਲ ਰੰਗਾਂ ਦੀ ਬਜਾਏ ਸਿਰਫ ਸਾਦੇ ਰੰਗਾਂ ਨਾਲ ਹੀ ਹੋਲੇ ਮਹੱਲੇ ਦਾ ਪਵਿੱਤਰ ਤਿਉਹਾਰ ਮਨਾ ਕੇ ਗੁਰੂ ਸਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰਨਾ ਚਾਹੀਦਾ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ ਹੋਲੀ ਖੇਡਣ ਲਈ ਸਾਦੇ ਰੰਗ ਹੀ ਲਿਆ ਕੇ ਦੇਣ |
ਪਿਛਲੀ ਖ਼ਬਰ ਅਰਬ ਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਪ੍ਰਧਾਨ ਮੰਤਰੀ ਤੁਰੰਤ ਦਖ਼ਲ ਦੇਣ- ਛੜਬੜ <br/> ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਗੁੱਲਪੁਰ ਦੀ ਪੰਚਾਇਤ ਨੂੰ ਚੈੱਕ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।