11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੁਲਿਸ ਵਲੋਂ ਗਾਂਜੇ ਸਮੇਤ ਇਕ ਕਾਬੂ

ਅਜੀਤ ਡੈਸਕ 07-03-2026
ਕਾਠਗੜ੍ਹ, 6 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਥਾਣਾ ਕਾਠਗੜ੍ਹ ਦੇ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਸਬੰਧੀ ਪਿੰਡ ਜਗਤੇਵਾਲ ਵੱਲ ਨੂੰ ਜਾ ਰਹੀ ਸੀ | ਜਦੋਂ ਪੁਲਿਸ ਪਾਰਟੀ ਖੱਡ ਜਗਤੇਵਾਲ ਕੋਲ ਪੁੱਜੀ ਤਾਂ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖਕੇ ਆਪਣੀ ਜੇਬ ਵਿੱਚੋਂ ਮੋਮੀ ਲਿਫਾਫਾ ਕੱਢ ਕੇ ਸੁੱਟ ਦਿੱਤਾ | ਏ. ਐੱਸ. ਆਈ. ਰਾਮਸ਼ਾਹ ਨੇ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਅਤੇ ਪਤਾ ਪੁੱਛਿਆ ਉਸ ਨੇ ਆਪਣਾ ਨਾਮ ਹਿਤੇਸ਼ ਪੁੱਤਰ ਵਾਸੂਦੇਵ ਵਾਸੀ ਬਾਹਮਣ ਮਾਜਰਾ ਥਾਣਾ ਸਰਹਿੰਦ ਜ਼ਿਲ੍ਹਾ ਫਤਿਹਗੜ੍ਹ ਦੱਸਿਆ ਅਤੇ ਹਾਲ ਅਬਾਦ ਆਸਰੋਂ ਥਾਣਾ ਕਾਠਗੜ੍ਹ ਦੱਸਿਆ | ਜਦੋਂ ਪੁਲਿਸ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 80 ਗ੍ਰਾਮ ਗਾਂਜਾ ਬ੍ਰਾਮਦ ਹੋਇਆ |
ਪਿਛਲੀ ਖ਼ਬਰ ਖ਼ੂਨਦਾਨ ਤੇ ਮੈਡੀਕਲ ਜਾਂਚ ਕੈਂਪ 8 ਨੂੰ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।