11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖ਼ੂਨਦਾਨ ਤੇ ਮੈਡੀਕਲ ਜਾਂਚ ਕੈਂਪ 8 ਨੂੰ

ਅਜੀਤ ਡੈਸਕ 07-03-2026
ਨਵਾਂਸ਼ਹਿਰ, 6 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸਹਿਯੋਗ ਸੇਵਾ ਸੋਸਾਇਟੀ ਨਵਾਂਸ਼ਹਿਰ ਵੱਲੋਂ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਅਤੇ ਲਿਵਾਸਾ ਹਸਪਤਾਲ ਦੀ ਟੀਮ ਵਲੋਂ 8 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਬਾਈ ਜੀ ਦੀ ਕੁਟੀਆ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਪ੍ਰਦੀਪ ਜੋਸ਼ੀ, ਪ੍ਰਧਾਨ ਪ੍ਰਦੀਪ ਢੀਂਗੜਾ, ਉਪ ਪ੍ਰਧਾਨ ਚੇਤਨ ਸ਼ਰਮਾ, ਸੈਕਟਰੀ ਮਨੀਸ਼ ਖੋਸਲਾ ਨੇ ਦੱਸਿਆ ਕਿ ਸਹਿਯੋਗ ਸੇਵਾ ਸੋਸਾਇਟੀ ਵੱਲੋਂ ਜਿੱਥੇ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ | ਉੱਥੇ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਅਤੇ ਲਿਵਾਸਾ ਹਸਪਤਾਲ ਨਵਾਂਸ਼ਹਿਰ ਵੀ ਟੀਮ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿੱਚ ਬੀ.ਪੀ., ਸ਼ੂਗਰ, ਬਲੱਡ ਗਰੁੱਪ ਜਾਂਚ ਵਿਸ਼ੇਸ਼ ਡਾਕਟਰਾਂ ਦੀ ਟੀਮ ਵੱਲੋਂ ਕੀਤੀ ਜਾਵੇਗੀ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਬਾਈ ਜੀ ਨੇ ਵੀ ਇਸ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਆਂਗਣਵਾੜੀ ਵਰਕਰ 8 ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਅਗਲੀ ਖ਼ਬਰ ਪੁਲਿਸ ਵਲੋਂ ਗਾਂਜੇ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।