11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਂਗਣਵਾੜੀ ਵਰਕਰ 8 ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ

ਅਜੀਤ ਡੈਸਕ 07-03-2026
ਬੰਗਾ, 6 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਇਹ ਬਿਆਨ ਪੱਤਰਕਾਰਾਂ ਨਾਲ ਸਾਂਝਾ ਕਰਦਿਆਂ ਬਲਾਕ ਪ੍ਰਧਾਨ ਜਸਵੀਰ ਕੌਰ ਸੂਰਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਵਾਲੇ ਦਿਨ ਐਤਵਾਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ | ਇਸ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਘਿਰਾਓ ਕੀਤਾ ਜਾਵੇਗਾ | ਸੋਮਾ ਦੇਵੀ ਅਤੇ ਰਜਨੀ ਕਾਲੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇੱਕ ਮਾਰਚ ਨੂੰ ਮਲੋਟ ਵਿੱਚ ਵਿਭਾਗੀ ਮੰਤਰੀ ਡਾ: ਬਲਜੀਤ ਕੌਰ ਦਾ ਘਿਰਾਓ ਕੀਤਾ ਜਾਣਾ ਸੀ | ਪਰ ਹੁਣ ਉਸ ਐਕਸ਼ਨ ਦੀ ਥਾਂ ਅੱਠ ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ |
ਪਿਛਲੀ ਖ਼ਬਰ ਬਸਪਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਖ਼ੂਨਦਾਨ ਤੇ ਮੈਡੀਕਲ ਜਾਂਚ ਕੈਂਪ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।