11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ 'ਚ ਸੁਖਬੀਰ ਦੀ ਅਗਵਾਈ ਵਿਚ ਸਰਕਾਰ ਬਣੇਗੀ- ਸੰਧੂ

ਸੀਨੀਅਰ ਅਕਾਲੀ ਆਗੂ ਪ੍ਰਧਾਨ ਅਮਰੀਕ ਸਿੰਘ ਗੱਲਬਾਤ ਕਰਦੇ ਹੋਏ ਨਾਲ ਹੋਰ | <br/> 07-03-2026
ਕਟਾਰੀਆਂ, 6 ਮਾਰਚ (ਪੇ੍ਰਮੀ ਸੰਧਵਾਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਲਈ ਦਿਨ ਰਾਤ ਡੱਟ ਕੇ ਸੇਵਾਵਾਂ ਨਿਭਾ ਰਹੇ ਸੀਨੀਅਰ ਟਕਸਾਲੀ ਆਗੂ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਦਰਦ ਸ਼ੋ੍ਰਮਣੀ ਅਕਾਲੀ ਦਲ (ਬ) ਹੀ ਸਮਝ ਸਕਦਾ ਹੈ | ਕਿਉਂਕਿ ਪੰਜਾਬ ਵਿਚ ਸਮੇਂ-ਸਮੇਂ ਜਦੋਂ ਵੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਉਹ ਲਾਭਪਾਤਰੀ ਸਹੂਲਤਾਂ ਦੇਣ ਵਿੱਚ ਤਰਜੀਹ ਕੀਤੀ ਜੋ ਸਮੇਂ-ਸਮੇਂ ਦੀਆਂ ਵਿਰੋਧੀ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਵੀ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਵਿਰੋਧੀ ਪਾਰਟੀਆਂ ਦੇ ਆਗੂ ਤੇ ਵਰਕਰ ਆਏ ਦਿਨ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਪੱਲਾ ਫੜ੍ਹ ਰਹੇ ਹਨ | ਜਿਸ ਤੋਂ ਸਾਬਤ ਹੋ ਰਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਬਣੇਗੀ | ਕਿਉਂਕਿ ਮੌਜੂਦਾ ਸਰਕਾਰ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਸੂਬੇ ਦੇ ਲੋਕਾਂ ਦਾ ਕੁੱਝ ਨਹੀਂ ਸੋਚਿਆ | ਇਸ ਮੌਕੇ ਕਸ਼ਮੀਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਰਣਜੀਤ ਸਿੰਘ ਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।