11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਦੀ ਜੜ੍ਹ ਵੱਢ ਦੇਵੇਗੀ- ਬਲਾਕੀਪੁਰ

ਅਜੀਤ ਡੈਸਕ 07-03-2026
ਕਟਾਰੀਆਂ, 6 ਮਾਰਚ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਸਰਕਾਰਾਂ ਨੇ ਸੂਬੇ ਦੀ ਸਰੂੰ ਵਰਗੀ ਜਵਾਨੀ ਦੀਆਂ ਜੜ੍ਹਾਂ ਖੋਖਲੀਆਂ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਹੋਵੇਗੀ, ਜਦ ਕਿ ਮਾਨ ਸਰਕਾਰ ਵਲੋਂ ਨਸ਼ਿਆਂ ਦੇ ਸੌਦਾਗਰਾਂ ਦਾ ਲੱਕ ਤੋੜਨ ਲਈ ਸਖਤੀ ਨਾਲ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੇ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੰਕੇਤ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਦੀ ਜੜ੍ਹ ਵੱਡ ਦੇਵੇਗੀ | ਸੀਨੀਅਰ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਜਨਕ ਗੱਲ ਹੈ ਕਿ ਵਿਰੋਧੀ ਪਾਰਟੀਆਂ ਵਲੋਂ ਨਸ਼ੇ ਦੀ ਫੈਲਾਈ ਬਿਮਾਰੀ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤੇ | ਜਗਜੀਤ ਸਿੰਘ ਬਲਾਕੀਪੁਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਮੌਤ ਰੂਪੀ ਸਮੁੰਦਰ ਤੋਂ ਦੂਰ ਰਹਿਣ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ 3 ਤਗਮੇ ਜਿੱਤੇ ਅਗਲੀ ਖ਼ਬਰ ਨਾਵਲਕਾਰ ਜਸਬੀਰ ਮੰਡ ਨਾਲ ਸੰਵਾਦ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।