11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਠੇਕਾ ਮੁਲਾਜ਼ਮਾਂ ਨੇ ਵਿਧਾਇਕ ਡਾ. ਸੁੱਖੀ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 07-03-2026
ਨਵਾਂਸ਼ਹਿਰ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ, ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇਕ ਅਹਿਮ ਮੰਗ-ਪੱਤਰ ਸੌਂਪਿਆ | ਇਸ ਮੰਗ-ਪੱਤਰ ਰਾਹੀਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸ, ਇਨਲਿਸਟਮੈਂਟ, ਕੰਪਨੀਆਂ ਤੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਜ਼ੋਰਦਾਰ ਮੰਗ ਉਠਾਈ ਗਈ ਹੈ | ਮੰਗ-ਪੱਤਰ ਸੌਂਪਣ ਮੌਕੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਹਰਪ੍ਰੀਤ ਸਿੰਘ ਡਵੀਜ਼ਨ ਪ੍ਰਧਾਨ, ਰਵਿੰਦਰ ਕੁਮਾਰ ਅਤੇ ਅਸ਼ੋਕ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਆਗੂਆਂ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ 'ਤੇ ਨਿੱਜੀ ਕੰਪਨੀਆਂ ਨੂੰ ਬਾਹਰ ਕੱਢ ਕੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ ਕਰਕੇ ਰੈਗੂਲਰ ਕੀਤਾ ਜਾਵੇਗਾ, ਪਰ ਅਫਸੋਸ ਦੀ ਗੱਲ ਹੈ ਕਿ 'ਆਪ' ਸਰਕਾਰ ਬਣੇ ਨੂੰ 4 ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਉਹਨਾਂ ਦਾ ਆਰਥਿਕ ਸ਼ੋਸ਼ਣ ਜਿਉਂ ਦਾ ਤਿਉਂ ਜਾਰੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ | ਸਾਰੇ ਆਊਟਸੋਰਸ, ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਨੂੰ ਬਾਹਰ ਕੱਢ ਕੇ, ਸਰਕਾਰ ਇਨ੍ਹਾਂ ਵਿਭਾਗਾਂ ਦਾ ਕੰਮ ਖੁਦ ਚਲਾਉਣ ਦਾ ਫੈਸਲਾ ਕਰੇ | ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੰਧਵਾਂ ਪਿੰਡ ਦੇ ਵਿਕਾਸ ਕਾਰਜਾਂ 'ਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ- ਹੀਰਾ, ਬਸਰਾ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।