11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੰਧਵਾਂ ਪਿੰਡ ਦੇ ਵਿਕਾਸ ਕਾਰਜਾਂ 'ਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ- ਹੀਰਾ, ਬਸਰਾ

ਸਰਪੰਚ ਡਾ. ਜਗਨ ਨਾਥ ਹੀਰਾ ਤੇ ਹੋਰ ਵੱਖ-ਵੱਖ ਦਾਨੀ ਸੱਜਣਾਂ ਦਾ ਸਨਮਾਨ ਕਰਦੇ ਹੋਏ | <br/> 07-03-2026
ਕਟਾਰੀਆਂ, 6 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਰਪੰਚ ਡਾ. ਜਗਨ ਨਾਥ ਹੀਰਾ ਦੀ ਪ੍ਰਧਾਨਗੀ ਹੇਠ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਅਗਵਾਈ 'ਚ ਪਿੰਡ ਨੂੰ ਵਿਕਾਸ ਪੱਖੋਂ ਜ਼ਿਲ੍ਹੇ ਦਾ ਮੋਹਰੀ ਪਿੰਡ ਬਣਾਉਣ ਲਈ ਹੋਈ ਮੀਟਿੰਗ ਤੋਂ ਬਾਅਦ ਸਰਪੰਚ ਡਾ. ਜਗਨ ਨਾਥ ਹੀਰਾ, ਗੁਰਦੀਪ ਸਿੰਘ ਬਸਰਾ ਤੇ ਮਨਦੀਪ ਸਿੰਘ ਕੈਂਥ ਨੇ ਦੱਸਿਆ ਕਿ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ ਹੈ | ਕਿਉਂਕਿ ਵਿਦੇਸ਼ਾਂ ਵਿੱਚ ਵੀ ਬੈਠੇ ਇਹ ਸਾਡੇ ਦਾਨੀ ਵੀਰ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ | ਜੋ ਸਮੁੱਚੇ ਪਿੰਡ ਵਾਸੀਆਂ ਲਈ ਇੱਕ ਮਾਣ ਵਾਲੀ ਗੱਲ ਹੈ | ਸਰਪੰਚ ਡਾ. ਜਗਨ ਨਾਥ ਹੀਰਾ ਤੇ ਮੈਂਬਰ ਪੰਚਾਇਤ ਗੁਰਦੀਪ ਸਿੰਘ ਬਸਰਾ ਨੇ ਸਮੁੱਚੇ ਦਾਨੀ ਵੀਰਾਂ ਦਾ ਦਿਨ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ | ਇਸ ਮੌਕੇ ਗੁਰਦੀਪ ਸਿੰਘ ਬਸਰਾ, ਬਲਿਹਾਰ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਤੇ ਨਿੱਕਾ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਮ ਨੌਮੀ ਦੇ ਸ਼ੁੱਭ ਮੌਕੇ 25 ਨੂੰ ਸਜਾਈ ਜਾਵੇਗੀ ਸ਼ੋਭਾ ਯਾਤਰਾ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਨੇ ਵਿਧਾਇਕ ਡਾ. ਸੁੱਖੀ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।