10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਹੋਵੇਗਾ ਰਾਜ ਪੱਧਰੀ ਸਮਾਗਮ- ਔਲਖ

ਅਜੀਤ ਡੈਸਕ 07-03-2026
ਨਵਾਂਸ਼ਹਿਰ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ | ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਹੁਣ ਤੋਂ ਹੀ ਸਮਾਗਮ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ | ਇਸ ਦੌਰਾਨ ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਾਡ ਸਿਸਟਮ, ਪੀਣ ਵਾਲੇ ਪਾਣੀ, ਫਾਇਰ ਬਿ੍ਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਵੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਅਵਨੀਤ ਕੌਰ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ (ਜ) ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀ. ਸੀ. ਵਲੋਂ ਖਟਕੜ ਕਲਾਂ ਦਾ ਦੌਰਾ ਅਗਲੀ ਖ਼ਬਰ ਬਸਪਾ ਦੀ ਸੂਬਾ ਪੱਧਰੀ ਰੈਲੀ ਸਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।