10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀ. ਸੀ. ਵਲੋਂ ਖਟਕੜ ਕਲਾਂ ਦਾ ਦੌਰਾ

ਅਜੀਤ ਡੈਸਕ 07-03-2026
ਬੰਗਾ, 6 ਮਾਰਚ (ਧਰਮਵੀਰ ਪਾਲ, ਕੁਲਦੀਪ ਸਿੰਘ ਪਾਬਲਾ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ 23 ਮਾਰਚ ਨੂੰ ਰਾਜ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਖਟਕੜ ਕਲਾਂ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਸ. ਪੀ. ਤੁਸ਼ਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ. ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ | ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹੈਲੀਪੈਡ ਤੇ ਸਮਾਗਮ ਵਾਲੇ ਸਥਾਨ ਦਾ ਨਿਰੀਖਣ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਾਡ ਸਿਸਟਮ, ਪੀਣ ਵਾਲੇ ਪਾਣੀ, ਫਾਇਰ ਬਿ੍ਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਵੱਲੋਂ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜਾਇਜਾ ਵੀ ਲਿਆ ਗਿਆ | ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ |
ਪਿਛਲੀ ਖ਼ਬਰ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਚੋਰੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਹੋਵੇਗਾ ਰਾਜ ਪੱਧਰੀ ਸਮਾਗਮ- ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।