10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ 'ਚ ਸਹਿਯੋਗ ਦੇਣ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ- ਚੌਧਰੀ ਮੀਨਾ ਸੂੰਢ

ਅਜੀਤ ਡੈਸਕ 07-03-2026
ਬਹਿਰਾਮ, 6 ਮਾਰਚ (ਨਛੱਤਰ ਸਿੰਘ ਬਹਿਰਾਮ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਘਿਰਾਓ ਕੀਤਾ ਗਿਆ | ਇਹ ਜਾਣਕਾਰੀ ਸੀਨੀਅਰ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਨੇ ਦਿੰਦਿਆ ਕਿਹਾ ਕਿ ਇਹ ਘਿਰਾਓ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਖ਼ਿਲਾਫ਼ ਕੀਤਾ ਗਿਆ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਉਲੰਘਣਾ, ਪਿਛਲੇ 4 ਸਾਲਾਂ ਦੇ 48,000 ਤੁਰੰਤ ਜਾਰੀ ਕਰਨ ਦੀ ਮੰਗ ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਡਿੱਗਦੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਵਧਦੀ ਮਹਾਂਮਾਰੀ ਲੋਕਾਂ ਲਈ ਖਤਰੇ ਦੀ ਘੰਟੀ ਹੈ ਇਸ ਸਰਕਾਰ ਖਿਲਾਫ ਅਵਾਜ ਉਠਾੳਣੀ ਸਮੇਂ ਦੀ ਲੋੜ ਹੈ | ਉਪਰੰਤ ਉਨ੍ਹਾਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਵਿੱਚ ਸਹਿਯੋਗ ਦੇਣ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਭਜਨ ਸਿੰਘ, ਪਰਮਜੀਤ ਤੇ ਸੁੱਚਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਲੋਂ ਡਵੀਜ਼ਨ ਦਫ਼ਤਰ ਅੱਗੇ 10 ਨੂੰ ਦਿੱਤਾ ਜਾਵੇਗਾ ਰੋਸ ਧਰਨਾ ਅਗਲੀ ਖ਼ਬਰ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।