10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭੁੱਲੇਵਾਲ ਰਾਠਾਂ ਤੇ ਸਾਥੀਆਂ ਦੀ ਘਰ ਵਾਪਸੀ ਨਾਲ ਪਾਰਟੀ ਮਜ਼ਬੂਤ ਹੋਵੇਗੀ- ਅਕਾਲੀ ਆਗੂ

ਅਜੀਤ ਡੈਸਕ 07-03-2026
ਸਮੁੰਦੜਾ, 6 ਮਾਰਚ (ਤੀਰਥ ਸਿੰਘ ਰੱਕੜ)-ਸਾਬਕਾ ਵਿਧਾਇਕ ਗੜ੍ਹਸ਼ੰਕਰ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਜ਼ਿਲ੍ਹੇ ਦੇ ਸਿਰਕੱਢ ਆਗੂਆਂ ਦੀ ਅਕਾਲੀ ਦਲ ਬਾਦਲ ਵਿੱਚ ਹੋਣ ਜਾ ਰਹੀ ਘਰ ਵਾਪਸੀ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ, ਜਿਸ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਿਚ ਬੜਾ ਹੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਕੁਲਵੀਰ ਸਿੰਘ ਡੋਗਰਪੁਰ ਅਤੇ ਸੁਖਵਿੰਦਰ ਸਿੰਘ ਰੁੜਕੀ ਖ਼ਾਸ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਬੰਧੀ 9 ਮਾਰਚ ਨੂੰ ਦਾਣਾ ਮੰਡੀ ਸੈਲਾ ਵਿਖੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਪਾਰਟੀ ਦੇ ਹੋਰ ਵੀ ਅਨੇਕਾਂ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਘਰ ਵਾਪਸੀ ਕਰਵਾਉਣਗੇ | ਉਹਨਾਂ ਕਿਹਾ ਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਪੂਰੀ ਤਰ੍ਹਾਂ ਨਾਲ ਮੋਹ ਭੰਗ ਹੋ ਚੁੱਕਾ ਹੈ, ਜਿਸ ਕਰਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਅੰਦਰ ਵੱਡੀ ਜਿੱਤ ਦਰਜ ਕਰੇਗੀ |
ਪਿਛਲੀ ਖ਼ਬਰ ਬਾਬਾ ਨਿਹਾਲ ਸਿੰਘ ਦਾ ਜਨਮ ਦਿਵਸ 9 ਨੂੰ ਅਗਲੀ ਖ਼ਬਰ ਪਿੰਡ ਮੱਲਾ ਬੇਦੀਆਂ ਵਿਖੇ ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।