05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਸ਼ਕਤੀ ਅਤੇ ਪ੍ਰੇਰਨਾ ਦਾ ਜਸ਼ਨ ਮਨਾਇਆ

ਅਜੀਤ ਡੈਸਕ 08-03-2026
ਬੰਗਾ, 7 ਮਾਰਚ (ਕੁਲਦੀਪ ਸਿੰਘ ਪਾਬਲਾ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿੱਚ ਨਾਰੀ ਦਿਵਸ ਬੜੇ ਉਤਸ਼ਾਹ ਅਤੇ ਗੌਰਵ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਇਕੱਠੇ ਹੋ ਕੇ ਮਹਿਲਾਵਾਂ ਦੀ ਸ਼ਕਤੀ, ਹਿੰਮਤ ਅਤੇ ਉਪਲਬਧੀਆਂ ਨੂੰ ਸਨਮਾਨ ਦਿੱਤਾ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਨੀਨਾ ਭਾਰਦਵਾਜ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਗਰਮਜੋਸ਼ੀ ਭਰੇ ਸਵਾਗਤ ਨਾਲ ਹੋਈ, ਜਿਸ ਨਾਲ ਸਮਾਗਮ ਨੂੰ ਪ੍ਰੇਰਣਾਦਾਇਕ ਮਾਹੌਲ ਮਿਲਿਆ | ਇਸ ਮੌਕੇ 'ਤੇ ਸਟਾਫ ਮੈਂਬਰਾਂ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਅਤੇ ਰਚਨਾਤਮਕ ਪੇਸ਼ਕਾਰੀਆਂ ਕੀਤੀਆਂ ਗਈਆਂ | ਅੰਗਰੇਜੀ ਵਿਭਾਗ ਦੇ ਮਿਸ ਰੋਹੀਨਾ ਅਤੇ ਹਿੰਦੀ ਵਿਭਾਗ ਦੇ ਮਿਸ ਸੁਮਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਮਾਜ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਰੌਸ਼ਨੀ ਪਾਈ | ਰਸਾਇਣ ਵਿਗਿਆਨ ਵਿਭਾਗ ਦੀ ਮਿਸ ਸਿਮਰਨਪ੍ਰੀਤ ਕੌਰ ਰੱਤੂ ਨੇ ਵੀ ਇੱਕ ਵਿਲੱਖਣ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ | ਸੀਨੀਅਰ ਕੋਆਰਡੀਨੇਟਰ ਮਿਸ ਮਿਹਕ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵਿਦਿਆਰਥੀਆਂ ਵਿੱਚ ਖ਼ਾਸ ਕਰਕੇ ਕੁੜੀਆਂ ਵਿੱਚ ਆਤਮ-ਵਿਸ਼ਵਾਸ ਅਤੇ ਸੁਤੰਤਰਤਾ ਦੀ ਭਾਵਨਾ ਪੈਦਾ ਕਰਨ | ਸੰਗੀਤ ਵਿਭਾਗ ਦੇ ਮਿਸਟਰ ਦਵਿੰਦਰ ਨੇ ਮਹਿਲਾਵਾਂ ਨੂੰ ਸਮਰਪਿਤ ਇਕ ਸੁਰੀਲਾ ਗੀਤ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ | ਪਿ੍ੰਸੀਪਲ ਸ਼੍ਰੀਮਤੀ ਨੀਨਾ ਭਾਰਦਵਾਜ ਨੇ ਸਟਾਫ ਮੈਂਬਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਤਦੋਂ ਹੀ ਸੰਭਵ ਹੈ ਜਦੋਂ ਉਨ੍ਹਾਂ ਦੇ ਸਿਹਤ, ਆਦਰ ਅਤੇ ਸਮੂਹਿਕ ਭਲਾਈ ਦਾ ਖਾਸ ਧਿਆਨ ਰੱਖਿਆ ਜਾਵੇ |
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਪੀ. ਆਰ.-6 ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਟੀ. ਡੀ. ਆਈ. ਦੇ ਦਫ਼ਤਰ ਸਾਹਮਣੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।