09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਾਨੋਵਾਲ ਬੇਟ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣੇ ਜਾਣ 'ਤੇ ਦਿੱਤਾ 5 ਲੱਖ ਦਾ ਚੈੱਕ

ਅਜੀਤ ਡੈਸਕ 08-03-2026
ਬਲਾਚੌਰ, 7 ਮਾਰਚ (ਨਰੇਸ਼ ਧੌਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀਆਂ ਪੰਚਾਇਤੀ ਚੋਣਾਂ ਦੌਰਾਨ ਸਰਬਸੰਮਤੀ ਦੀ ਸਿਆਸਤ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਵਾਅਦਾ ਅਮਲੀ ਰੂਪ ਵਿੱਚ ਪੂਰਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਜਾਰੀ ਕੀਤਾ ਗਿਆ 5 ਲੱਖ ਰੁਪਏ ਦਾ ਚੈੱਕ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਪਿੰਡ ਨਾਨੋਵਾਲ ਬੇਟ ਦੀ ਪੰਚਾਇਤ ਨੂੰ ਭੇਟ ਕੀਤਾ | ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਵਿਕਾਸ ਦੀ ਇੱਕ ਨਵੀਂ ਮਿਸਾਲ ਹਨ | ਉਨ੍ਹਾਂ ਦੱਸਿਆ ਕਿ ਹਲਕਾ ਬਲਾਚੌਰ ਦੀਆਂ ਕੁੱਲ 88 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ | ਪੰਜਾਬ ਸਰਕਾਰ ਵਲੋਂ ਦਿੱਤੀ ਗਈ ਇਹ 5 ਲੱਖ ਰੁਪਏ ਦੀ ਰਾਸ਼ੀ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਪਾਰਦਰਸ਼ੀ ਤਰੀਕੇ ਨਾਲ ਵਰਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਮੁੱਖ ਮਨੋਰਥ ਪਿੰਡਾਂ ਵਿਚੋਂ ਧੜੇਬੰਦੀ ਅਤੇ ਸਿਆਸੀ ਕੜਵਾਹਟ ਨੂੰ ਖ਼ਤਮ ਕਰਨਾ ਹੈ | ਪਿੰਡ ਨਾਨੋਵਾਲ ਬੇਟ ਦੀ ਪੰਚਾਇਤ ਅਤੇ ਨਿਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਪੁਸ਼ਵਿੰਦਰ ਸਿੰਘ ਰਾਣਾ, ਸਰਪੰਚ ਜਸਵੀਰ ਸਿੰਘ ਘੁੰਮਣ, ਬਲਾਕ ਸੰਮਤੀ ਮੈਂਬਰ ਰਣਬੀਰ ਸਿੰਘ ਧਾਲੀਵਾਲ, ਸਰਪੰਚ ਜਸਪਾਲ ਸਿੰਘ, ਸਰਪੰਚ ਤਰਸੇਮ ਸਿੰਘ ਰਾਣਾ, ਸੈਕਟਰੀ ਕੁਲਦੀਪ ਸਿੰਘ, ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਪੀ. ਆਈ. ਐੱਮ. ਦੇ ਜਥਾ ਮਾਰਚ ਦਾ ਖਟਕੜ ਕਲਾਂ 'ਚ ਹੋਵੇਗਾ ਜ਼ੋਰਦਾਰ ਸਵਾਗਤ- ਦੌਲਤਪੁਰ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।